← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ, 03 ਅਗਸਤ 2020: ਬਠਿੰਡਾ ਜਿਲੇ ’ਚ ਬੀਤੇ 24 ਘੰਟਿਆਂ ਦੌਰਾਨ ਜ਼ਿਲੇ ’ਚ ਪ੍ਰਾਪਤ ਰਿਪੋਰਟਾਂ ਮੁਤਾਬਿਕ 75 ਕੇਸ ਨਵੇਂ ਪਾਜੀਟਿਵ ਸਾਹਮਣੇ ਆਏ ਹਨ ਜੋ ਕਿ ਬਹ ਗਿਣਤੀ ਪਹਿਲੇ ਮਰੀਜ਼ਾਂ ਦੇ ਸੰਪਰਕ ਵਿਚ ਸਨ। ਜ਼ਿਲੇ ਅੰਦਰ ਸੋਮਵਾਰ ਦੀ ਸ਼ਾਮ ਤੱਕ 29 ਹੋਰ ਵਿਅਕਤੀ ਕਰੋਨਾ ਨੂੰ ਹਰਾ ਕੇੇ ਘਰ ਪਰਤ ਗਏ ਹਨ। ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੂਰ ਦੇ ਇਲਾਕਿਆਂ ਵਿਚ ਸਫ਼ਰ ਕਰਨ ਵਾਲੇ ਤੇ ਸਿੱਧੇ ਜਨ-ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਤੇ ਉਨਾਂ ਦੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਵਿਸ਼ੇਸ਼ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਤਾਂ ਜੋ ਵਾਇਰਸ ਫ਼ੈਲਣ ਤੋਂ ਰੋਕਿਆਂ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ। ਇਸ ਤੋਂ ਇਲਾਵਾ ਆਪਸ ਵਿੱਚ ਦੂਰੀ ਬਣਾ ਕੇ ਰੱਖੀ ਜਾਵੇ। ਹੱਥਾਂ ਨੂੰ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਖਾਸ਼ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਈ ਗਈ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ।
Total Responses : 267