← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 9 ਅਪ੍ਰੈਲ 2020 - ਬਠਿੰਡਾ ਜ਼ਿਲ੍ਹੇ ਤੋਂ ਹੁਣ ਤੱਕ ਕੋਵਿਡ 19 ਬਿਮਾਰੀ ਸਬੰਧੀ ਕੁੱਲ 100 ਨਮੂਨੇ ਜਾਂਚ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ 98 ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ। ਇਹ ਜਾਣਕਾਰੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ 2 ਨਮੂਨਿਆਂ ਦੀ ਰਿਪੋਰਟ ਹਾਲੇ ਤੱਕ ਆਉਣੀ ਬਾਕੀ ਹੈ। ਪਰ ਨਾਲ ਹੀ ਉਨਾਂ ਨੇ ਕਿਹਾ ਕਿ ਇਹ ਸਮਾਂ ਬਹੁਤ ਹੀ ਸੰਵੇਦਨਸ਼ੀਲ ਹੈ, ਇਸ ਲਈ ਲੋਕ ਕਰਫਿਊ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਅਤੇ ਆਪਸੀ ਸੰਪਰਕ ਨੂੰ ਘੱਟ ਤੋਂ ਘੱਟ ਰੱਖਿਆ ਜਾਵੇ ਤਾਂ ਜੋ ਬਠਿੰਡਾ ਜ਼ਿਲ੍ਹੇ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਰਿਪੋਰਟਾਂ ਦਾ ਨੈਗੇਟਿਗ ਆਉਣਾ ਚੰਗੀ ਗੱਲ ਹੈ ਪਰ ਸਾਨੂੰ ਆਪਣੇ ਜੀਵਨ ਵਿਚ ਪਾਜ਼ੀਟੀਵਿਟੀ ਭਾਵ ਹਾਂ ਪੱਖੀ ਵਿਚਾਰ ਬਣਾਈ ਰੱਖਣੇ ਹਨ ਤਾਂ ਜੋ ਅਸੀਂ ਇਸ ਸੰਕਟਮਈ ਸਮੇਂ ਨੂੰ ਖਿੜੇ ਮੱਥੇ ਪਾਰ ਕਰ ਸਕੀਏ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਸਾਰੇ ਇੰਤਜਾਮ ਕੀਤੇ ਜਾ ਰਹੇ ਹਨ ਅਤੇ ਲੋਕ ਵੀ ਸਹਿਯੋਗ ਕਰਨ।
Total Responses : 267