ਬਠਿੰਡਾ ਜ਼ਿਲੇ ਵਿਚ ਇਕ ਹੋਰ ਮਰੀਜ ਦੀ ਰਿਪੋਰਟ ਆਈ ਨੈਗੇਟਿਗ
ਜ਼ਿਲੇ ਨਾਲ ਸਬੰਧਤ 3 ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ
ਅਸ਼ੋਕ ਵਰਮਾ
ਬਠਿੰਡਾ, 24 ਮਾਰਚ , 2020 :
ਕੋਰੋਨਾ ਵਾਇਰਸਦੇ ਮੱਦੇਨਜ਼ਰ ਜ਼ਿਲਾ ਬਠਿੰਡਾ ਨਾਲ ਸਬੰਧਤ ਇਕ ਔਰਤ ਦੇ ਭੇਜੇ ਨਮੂਨੇ ਦੀ ਜਾਂਚ ਰਿਪੋਟ ਨੈਗੇਟਿਵ ਆਈ ਹੈ। ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜ਼ਿਲੇ ਨਾਲ ਸਬੰਧਤ ਤਿੰਨ ਮਰੀਜਾਂ ਦੇ ਨਮੂਨੇ ਜਾਂਚ ਲਈ ਭੇਜੇ ਹੋਏ ਹਨ ਜਿਨ੍ਹਾਂ ਵਿਚੋਂ ਦੋ ਇੱਥੋਂ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਹਨ ਅਤੇ ਇਕ ਆਦੇਸ਼ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭਰਤੀ ਹੈ। ਇਸ ਤੋਂ ਬਿਨਾਂ ਜ਼ਿਲੇ ਵਿਚ 124 ਲੋਕਾਂ ਨੂੰ ਹੋਮ ਕੁਆਰਨਟਾਈਨ ਕੀਤਾ ਹੋਇਆ ਹੈ। ਹੁਣ ਤੱਕ ਜ਼ਿਲੇ ਵਿਚੋਂ 8 ਸੈਂਪਲ ਭੇਜੇ ਗਏ ਸਨ ਜਿੰਨਾਂ ਵਿਚੋਂ 5 ਦੀ ਰਿਪੋਟ ਨੈਗੇਟਿਵ ਆਈ ਹੈ।