ਅਸ਼ੋਕ ਵਰਮਾ
- 525 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
ਬਠਿੰਡਾ, 29 ਜੁਲਾਈ 2020 - ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ 8 ਵਿਅਕਤੀ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤ ਗਏ ਹਨ ਬੀਤੇ 24 ਘੰਟਿਆਂ ਦੌਰਾਨ ਜ਼ਿਲ੍ਹੇ ਵਿੱਚ ਪ੍ਰਾਪਤ ਰਿਪੋਰਟਾਂ ਮੁਤਾਬਿਕ 525 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ 34 ਕੇਸ ਨਵੇਂ ਪਾਜ਼ੀਟਿਵ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 145 ਕੇਸ ਐਕਟਿਵ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਤੋਂ ਸਾਵਧਾਨ ਕਰਦਿਆਂ ਅੱਗੇ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ ਇਸ ਤੋਂ ਇਲਾਵਾ ਆਪਸ ਵਿੱਚ 2 ਗਜ਼ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਤੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨ੍ਹਾਂ ਬਜ਼ੁਰਗਾਂ 'ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ ਮਿਸ਼ਨ ਫਤਿਹ ਨੂੰ ਸਫਲ ਬਣਾਇਆ ਜਾ ਸਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸੋਸ਼ਲ ਮੀਡੀਆਂ 'ਤੇ ਫ਼ੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਸਾਵਧਾਨ ਰਿਹਾ ਜਾਵੇ। ਉਨ੍ਹਾਂ ਸੋਸ਼ਲ ਮੀਡੀਆ 'ਤੇ ਗਲਤ ਅਫ਼ਵਾਹਾਂ ਫ਼ੈਲਾਉਣ ਵਾਲੇ ਸਰਾਰਤੀ ਅਨਸਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।