← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 11 ਅਪਰੈਲ 2020 - ਕੋਰੋਨਾ ਵਾਇਰਸ ਨਾਲ ਸਬੰਧਿਤ ਬਠਿੰਡਾ ਜ਼ਿਲ੍ਹੇ ਦੀਆਂ ਤਿੰਨੋਂ ਰਿਪੋਰਟ ਨੈਗਟਿਵ ਆਈਆਂ ਹਨ। ਹੁਣ ਤੱਕ ਬਠਿੰਡਾ ਜ਼ਿਲ੍ਹੇ 'ਚ ਇੱਕ ਸੌ ਤਿੰਨ ਵਿਅਕਤੀਆਂ ਦਾ ਟੈਸਟ ਕੀਤਾ ਗਿਆ ਸੀ ਜਿਨ੍ਹਾਂ 'ਚੋਂ ਕੋਈ ਵੀ ਕੋਰੋਨਾ ਵਾਇਰਸ ਪੀੜਤ ਨਹੀਂ ਪਾਇਆ ਗਿਆ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਪੁੱਜੀਆਂ ਇਨ੍ਹਾਂ ਰਿਪੋਰਟ ਮੁਤਾਬਕ ਕਿਸੇ ਵੀ ਵਿਅਕਤੀ ਨੂੰ ਕੋਰੋਨਾ ਵਾਇਰਸ ਨਹੀਂ ਹੈ ਅਤੇ ਸਾਰੀਆਂ ਰਿਪੋਰਟ ਨੈਗਟਿਵ ਹਨ। ਅੱਜ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਵੀਰਵਾਰ ਦੇਰ ਸ਼ਾਮ ਨੂੰ ਇਕ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਬਠਿੰਡਾ ਜ਼ਿਲ੍ਹੇ 'ਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਸੀ।
Total Responses : 267