← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 10 ਅਪ੍ਰੈਲ 2020 - ਬਠਿੰਡਾ ਜ਼ਿਲ੍ਹੇ ਦੇ ਦੋ ਹੋਰ ਨਮੂਨਿਆਂ ਦੀ ਜਾਂਚ ਰਿਪੋਟ ਸੁੱਕਰਵਾਰ ਸ਼ਾਮ ਨੂੰ ਨੈਗੇਟਿਗ ਪ੍ਰਾਪਤ ਹੋਈ ਹੈ। ਇਸ ਨਾਲ ਹੁਣ ਤੱਕ ਜ਼ਿਲ੍ਹੇ ਦੀਆਂ ਕੁੱਲ 100 ਨੈਗੇਟਿਵ ਰਿਪੋਟਾਂ ਪ੍ਰਾਪਤ ਹੋ ਚੁੱਕੀਆਂ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ 101 ਸੈਂਪਲ ਜਾਂਚ ਲਈ ਭੇਜੇ ਗਏ ਸਨ ਜਿੰਨ੍ਹਾਂ ਵਿਚੋਂ 100 ਦੀ ਰਿਪੋਟ ਆ ਗਈ ਹੈ। ਬੀਤੇ ਕੱਲ੍ਹ ਦੇ ਤਿੰਨ ਵਿਚੋਂ ਦੋ ਦੀ ਰਿਪੋਰਟ ਅੱਜ ਪ੍ਰਾਪਤ ਹੋਈ ਹੈ। ਜਦ ਕਿ ਇਕ ਹੋਰ ਨਮੂਨਾ ਅੱਜ ਹੋਰ ਜਾਂਚ ਲਈ ਲੈ ਕੇ ਭੇਜਿਆ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦਾ ਸਖ਼ਤੀ ਨਾਲ ਪਾਲਣ ਕਰਨ ਤਾਂ ਜੋ ਕਰੋਨਾ ਵਾਇਰਸ ਦਾ ਪਸਾਰ ਰੋਕਿਆ ਜਾ ਸਕੇ। ਉਨਾਂ ਨੇ ਕਿਹਾ ਕਿ ਸਾਡੇ ਸਭ ਦੇ ਯਤਨਾਂ ਨਾਲ ਹੀ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇਗਾ।
Total Responses : 267