← ਪਿਛੇ ਪਰਤੋ
ਬਠਿੰਡਾ ਜ਼ਿਲ੍ਹੇ ’ਚ 1042 ਨਵੇਂ ਕੇਸ ਆਏ- 19 ਮੌਤਾਂ
ਅਸ਼ੋਕ ਵਰਮਾ
ਬਠਿੰਡਾ, 7 ਮਈ 2021 - ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 19 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂਕਿ 1042 ਨਵੇਂ ਕੇਸ ਆਏ ਹਨ ਜੋਕਿ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਅੱਜ ਸਮਾਜਸੇਵੀ ਸੰਸਥਾਵਾਂ ਵੱਲੋਂ ਮ੍ਰਿਤਕਾਂ ਦੇ ਅੰਤਮ ਸਸਕਾਰ ਕੀਤੇ ਗਏ ਹਨ। ਇਸ ਦੌਰਾਨ 398 ਵਿਅਕਤੀ ਤੰਦਰੁਸਤ ਹੋਣ ਉਪਰੰਤ ਘਰਾਂ ਨੂੰ ਪਰਤੇ ਹਨ। ਡਿਪਟੀ ਕਮਿਸ਼ਨਰ ਬਠਿੰਡਾ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਕੁਲ 244862 ਸੈਂਪਲ ਲਏ ਗਏ। ਜਿਨਾਂ ਵਿਚੋਂ 25888 ਪਾਜੀਟਿਵ ਕੇਸ ਆਏ । ਇਨ੍ਹਾਂ ਵਿੱਚੋਂ 19219 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 6202 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 467 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
Total Responses : 267