ਅਸ਼ੋਕ ਵਰਮਾ
ਬਠਿੰਡਾ, 13 ਅਗਸਤ 2020 - ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਚੌਵੀਂ ਘੰਟਿਆਂ ਦੌਰਾਨ 24 ਪਾਜ਼ੀਟਿਵ, 334 ਨੈਗੇਟਿਵ ਰਿਪੋਰਟਾਂ ਤੇ 55 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਆਪੋ ਆਪਣੇ ਘਰ ਚਲੇ ਗਏ। ਹੁਣ ਤੱਕ ਜ਼ਿਲੇ ਅੰਦਰ ਕੋਵਿਡ-19 ਤਹਿਤ 26580 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ ਹੁਣ ਤੱਕ ਕੁੱਲ 1029 ਪਾਜ਼ੀਟਿਵ ਕੇਸ ਆਏ, ਇਨਾਂ ’ਚੋਂ 594 ਕੋਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ’ਚ ਕੁੱਲ 418 ਕੇਸ ਐਕਟਿਵ ਹਨ। ਕੋਰੋਨਾ ਪ੍ਰਭਾਵਿਤ 17 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਈ ਗਈ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ।