← ਪਿਛੇ ਪਰਤੋ
ਬਰਤਾਨੀਆ ਦੇ ਪ੍ਰਧਾਨ ਮੰਤਰੀ ਨੂੰ ਹਸਪਤਾਲ ਦਾਖਲ ਕਰਵਾਇਆ ਲੰਡਨ, 6 ਅਪ੍ਰੈਲ, 2020 : ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਟੈਸਟਾਂ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਕਿਉਂਕਿ ਪਹਿਲਾਂ ਉਹਨਾਂ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਉਣ ਦੇ ਬਾਅਦ ਹੁਣ ਤੱਕ ਉਹਨਾਂ ਵਿਚ ਇਸਦੇ ਲੱਛਣ ਪਾਏ ਗਏ ਹਨ। ਬਰਤਾਨੀਆ ਦੇ ਪ੍ਰਧਾਨ ਮੰਤਰੀ ਦਫਤਰ ਤੇ ਰਿਹਾਇਸ਼ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਇਹਤਿਹਾਤ ਵਜੋਂ ਪ੍ਰਧਾਨ ਮੰਤਰੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਲ ਜ਼ਜ਼ੀਰਾ ਚੈਨਲ ਦੀ ਇਕ ਰਿਪੋਰਟ ਮੁਤਾਬਕ ਡਾਕਟਰਾਂ ਦੀ ਸਲਾਹ 'ਤੇ ਪ੍ਰਧਾਨ ਮੰਤਰੀ ਨੂੰ ਲੰਘੀ ਰਾਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਤਾਂ ਜੋ ਟੈਸਟ ਕੀਤੇ ਜਾ ਸਕਣ। 10 ਦਿਨ ਪਹਿਲਾਂ 55 ਸਾਲਾ ਜੌਹਨਸਨ ਦਾ ਟੈਸਟ ਪਾਜ਼ੀਟਿਵ ਆਇਆ ਸੀ। ਉਦੋਂ ਤੋਂ ਉਹ ਘਰ ਤੋਂ ਕੰਮ ਕਰ ਰਹੇ ਸਨ ਪਰ ਉਹਨਾਂ ਵਿਚ ਹੁਣ ਵੀ ਲੱਛਣ ਪਾਏ ਗਏ ਹਨ।
Total Responses : 267