ਬਰਨਾਲਾ : ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਮੈਂਬਰੀ ਗਿਰੋਹ ਨੂੰ ਕੀਤਾ ਗ੍ਰਿਫਤਾਰ
ਬਰਨਾਲਾ,27 ਸਤੰਬਰ 2023 : ਐਸ.ਪੀ.ਡੀ. ਰਮਨੀਸ਼ ਚੌਧਰੀ ਨੇ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਕਾਰਨ ਬਰਨਾਲਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਦੋ ਵੱਡੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ਦੇ ਸਬੰਧ ਵਿੱਚ ਬਰਨਾਲਾ ਦੇ ਸੀਟੀ ਡੀਐਸਪੀ ਸਤਵੀਰ ਸਿੰਘ ਅਤੇ ਡੀਐਸਪੀ (ਡੀ) ਦੀ ਅਗਵਾਈ ਵਿੱਚ ਦੋ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਗਈ ਸੀ, ਜਿਨ੍ਹਾਂ ਨੂੰ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ।
ਬਰਨਾਲਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਅਪਰਾਧੀ ਪੈਟਰੋਲ ਪੰਪਾਂ ਅਤੇ ਸ਼ਰਾਬ ਦੀਆਂ ਦੁਕਾਨਾਂ ਦੇ ਬਾਹਰੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਕਰ ਰਿਹਾ ਹੈ। ਜਿਸ ਤੋਂ ਬਾਅਦ ਬਰਨਾਲਾ ਪੁਲਿਸ ਨੇ 5 ਮੈਂਬਰੀ ਗਿਰੋਹ ਨੂੰ ਕਸਬਾ ਧਨੌਲਾ ਨੇੜਿਓਂ ਕਾਬੂ ਕੀਤਾ ਹੈ। ਪੁਲੀਸ ਨੇ ਇਸ ਗਰੋਹ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਜਿਸ ਵਿੱਚ ਤਲਵਾਰਾਂ, ਇੱਕ 315 ਬੋਰ ਦਾ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਇਨ੍ਹਾਂ ਮੁਲਜ਼ਮਾਂ ਵਿੱਚ ਭਗਤ ਸਿੰਘ, ਪ੍ਰਦੀਪ ਸਿੰਘ, ਜਸਪ੍ਰੀਤ ਸਿੰਘ, ਸਨਮਦੀਪ ਸਿੰਘ ਅਤੇ ਹਰਵਿੰਦਰ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਭਗਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸੜਕ 'ਤੇ ਸਕੂਟਰ ਚਾਲਕ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟ ਦੀ ਵਾਰਦਾਤ ਨੂੰ ਕਿਵੇਂ ਸੁਲਝਾਇਆ ਗਿਆ | ਇਸ ਮਾਮਲੇ ਵਿੱਚ ਇਨ੍ਹਾਂ ਮੁਲਜ਼ਮਾਂ ਕੋਲੋਂ 3 ਲੱਖ 20000 ਰੁਪਏ ਬਰਾਮਦ ਕੀਤੇ ਗਏ ਹਨ