ਬਰਨਾਲਾ, 4 ਫਰਵਰੀ, 2017 : ਜ਼ਿਲ੍ਹਾ ਚੋਣ ਅਫਸਰ ਅਮਰ ਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2017 ਹੋਣ ਕਾਰਨ ਪੰਜਾਬ ਸਰਕਾਰ ਵੱਲੋਂ ਸਾਰੇ ਦਫ਼ਤਰਾਂ, ਨਿਗਮਾਂ, ਬੋਰਡਾਂ ਤੇ ਵਿਦਿਅਕ ਅਦਾਰਿਆਂ ਵਿੱਚ 4 ਫਰਵਰੀ (ਸ਼ਨੀਵਾਰ) ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਜਨਤਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਘੋਸ਼ਿਤ ਕੀਤੀ ਗਈ ਹੈ।