← ਪਿਛੇ ਪਰਤੋ
ਸੈਨੀਟੇਸ਼ਨ ਵਰਕਰਾਂ ਨੂੰ ਪੀਪੀਈ ਕਿੱਟਾਂ ਵੀ ਵੰਡੀਆਂ ਐਸ ਏ ਐਸ ਨਗਰ, 12 ਮਈ 2020: "ਐਨ-ਚੋਅ ਦੀ ਸਫਾਈ ਨਾਲ ਜੁੜੇ ਕੰਮ ਨੂੰ ਪਹਿਲ ਦਿੱਤੀ ਜਾਵੇਗੀ ਕਿਉਂਕਿ ਮਾਨਸੂਨ ਦਾ ਮੌਸਮ ਨੇੜੇ ਆ ਰਿਹਾ ਹੈ ਜੋ ਇਸ ਨੂੰ ਮੱਛਰਾਂ ਲਈ ਇੱਕ ਪ੍ਰਜਨਨ ਭੂਮੀ ਵਿੱਚ ਬਦਲ ਸਕਦਾ ਹੈ, ਜਿਸ ਨਾਲ ਖਾਸ ਤੌਰ 'ਤੇ ਮੌਜੂਦਾ ਕੋਵਿਡ-19 ਸੰਕਟ ਦੇ ਮੱਦੇਨਜ਼ਰ ਅਣਸੁਖਾਵੀਂ ਸਥਿਤੀ ਪੈਦਾ ਹੋ ਸਕਦੀ ਹੈ।" ਇਹ ਪ੍ਰਗਟਾਵਾ ਅੱਜ ਇਥੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਫੇਜ਼ -9 ਵਿੱਚ ਐਨ-ਚੋਅ ਦੀ ਸਫਾਈ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ ਜੋ ਕਿ ਚੰਡੀਗੜ੍ਹ ਤੋਂ ਜ਼ਿਲ੍ਹੇ ਵਿੱਚ ਵਗਦਾ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਕੰਮ ਤੇਜ਼ ਰਫਤਾਰ ਨਾਲ ਚੱਲੇਗਾ ਅਤੇ 2 ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਉਮੀਦ ਹੈ ਅਤੇ ਇਸ ‘ਤੇ 13.58 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਸ. ਸਿੱਧੂ ਨੇ ਕਮਿਸ਼ਨਰ ਐਮ.ਸੀ. ਸ੍ਰੀ ਕਮਲ ਗਰਗ ਦੀ ਹਾਜ਼ਰੀ ਵਿੱਚ ਸੈਨੀਟੇਸ਼ਨ ਕਰਮਚਾਰੀਆਂ ਨੂੰ ਨਿੱਜੀ ਸੁਰੱਖਿਆ ਉਪਕਰਣ (ਪੀਪੀਈ) ਕਿੱਟਾਂ ਵੀ ਸੌਂਪਿਆ ਅਤੇ ਸੰਕਟ ਦੇ ਸਮੇਂ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਕੋਰੋਨਾ ਵਾਰੀਅਰਜ਼ ਦੱਸਿਆ।
Total Responses : 267