ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ ਈਦ-ਉਲ-ਫ਼ਿਤਰ : ਬਲਬੀਰ ਸਿੰਘ ਸਿੱਧੂ
ਮੁਸਲਿਮ ਭਾਈਚਾਰੇ ਨੇ ਸਿਹਤ ਮੰਤਰੀ ਦਾ ਕੀਤਾ ਸਨਮਾਨ
ਮੋਹਾਲੀ, 25 ਮਈ 2020: ਈਦ-ਉਲ-ਫ਼ਿਤਰ ਦੇ ਪਵਿੱਤਰ ਦਿਹਾੜੇ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪਿੰਡ ਕੁਰੜੀ ਦੀ ਪੰਚਾਇਤ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਮੁਸਲਿਮ ਧਰਮਸ਼ਾਲਾ ਦੀ ਉਸਾਰੀ ਲਈ ਚਾਰ ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਅੱਜ ਕੁਲ ਦੁਨੀਆਂ ਵਿਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਜੋ ਲੋਕਾਂ ਦੇ ਆਪਸੀ ਪਿਆਰ, ਸਨੇਹ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ। ਉਨ•ਾਂ ਕਿਹਾ ਕਿ ਈਦ-ਉਲ-ਫ਼ਿਤਰ ਸਿਰਫ਼ ਮੁਸਲਮਾਨਾਂ ਦਾ ਹੀ ਨਹੀਂ ਸਗੋਂ ਸਮੁੱਚੀ ਲੋਕਾਈ ਦਾ ਮੁਕੱਦਸ ਤਿਉਹਾਰ ਹੈ ਅਤੇ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਾਂਝੀਵਾਲਤਾ ਦੀ ਸੱਚੀ ਭਾਵਨਾ ਨਾਲ ਮਨਾਇਆ ਜਾਣਾ ਚਾਹੀਦਾ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਮਜ਼ਹਬ ਦੀਆਂ ਤੰਗ ਵਲਗਣਾਂ ਤੋਂ ਉਪਰ ਉਠ ਕੇ ਆਪਸੀ ਪਿਆਰ ਤੇ ਮੇਲਜੋਲ ਵਧਾਉਣ ਵਾਸਤੇ ਇਹ ਤਿਉਹਾਰ ਇਕਜੁਟ ਹੋ ਕੇ ਮਨਾਉਣ ਦੀ ਅਪੀਲ ਕੀਤੀ। ਉਨ•ਾਂ ਲੋਕਾਂ ਨੂੰ ਨਫ਼ਰਤੀ ਅਤੇ ਫੁੱਟਪਾਊ ਸ਼ਕਤੀਆਂ ਦੇ ਮੁਕਾਬਲੇ ਲਈ ਪਿਆਰ, ਸਾਂਝ ਅਤੇ ਹਮਰਦਰਦੀ ਦੀ ਭਾਵਨਾ ਨਾਲ ਵਿਚਰਨ ਦਾ ਸੱਦਾ ਦਿਤਾ। ਉਨ•ਾਂ ਕਿਹਾ ਕਿ ਇਹ ਤਿਉਹਾਰ ਉਹ ਖ਼ਾਸ ਮੌਕਾ ਜਦ ਦੁਨੀਆਂ ਨੂੰ ਖ਼ੁਸ਼ੀ ਅਤੇ ਸ਼ਾਂਤੀ ਦਾ ਸੁਨੇਹਾ ਦਿਤਾ ਜਾਂਦਾ ਹੈ।
ਸ. ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਧਰਮ ਅਤੇ ਹਰ ਤਬਕੇ ਦੇ ਲੋਕਾਂ ਅਤੇ ਖੇਤਰਾਂ ਦਾ ਬਰਾਬਰ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ•ਾਂ ਕਿਹਾ ਕਿ ਪਿੰਡ ਵਿਚ ਧਰਮਸ਼ਾਲਾ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਅਪਣੇ ਕਾਰ-ਵਿਹਾਰ ਕਰਨ ਵਿਚ ਸੌਖ ਰਹੇਗੀ ਅਤੇ ਉਨ•ਾਂ ਦਾ ਵਿੱਤੀ ਖ਼ਰਚਾ ਬਚੇਗਾ। ਉਨ•ਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੋਹਾਲੀ ਦੇ ਕਈ ਪਿੰਡਾਂ ਵਿਚ ਕਬਰਸਤਾਨ ਬਣਾਉਣ ਲਈ ਪਹਿਲਾਂ ਵੀ ਸਹਾਇਤਾ ਰਾਸ਼ੀ ਦਿਤੀ ਜਾ ਚੁੱਕੀ ਹੈ। ਇਸ ਮੌਕੇ ਮੁਸਲਿਮ ਭਾਈਚਾਰੇ ਨੇ ਸ. ਬਲਬੀਰ ਸਿੰਘ ਸਿੱਧੂ ਦਾ ਸਨਮਾਨ ਵੀ ਕੀਤਾ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਛੱਜਾ ਸਿੰਘ ਸਰਪੰਚ ਕੁਰੜੀ, ਜਗਰੂਪ ਸਿੰਘ ਢੋਲ, ਸਵਰਨ ਸਿੰਘ ਕਾਲਾ ਸਾਬਕਾ ਸਰਪੰਚ, ਹਰਨੇਕ ਸਿੰਘ ਢੋਲ, ਗ਼ੁਲਾਬ ਸਿੰਘ, ਹਰਮੇਸ਼ ਖ਼ਾਨ, ਜ਼ਿਲ•ੇਦਾਰ, ਬਾਬੂ ਖ਼ਾਨ, ਅਜੈਬਦੀਨ, ਦਿਲਵਰ ਖ਼ਾਨ, ਜਾਫ਼ਰ ਦੀਨ, ਸਾਬਰਦੀਨ, ਕਰਨਦੀਨ, ਮੱਖਣ ਖ਼ਾਨ ਆਦਿ ਵੀ ਮੌਜੂਦ ਸਨ।