ਅਸ਼ੋਕ ਵਰਮਾ
ਬਠਿੰਡਾ, 17 ਮਈ 2020 - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਾਏ ਲਾਕਡਾਊਨ ਬਠਿੰਡਾ ਬਲੱਡ ਬੈਂਕ ’ਚ ਖੂਨ ਦੀ ਕਮੀ ਨੂੰ ਦੂਰ ਕਰਨ ਲਈ ਡੇਰਾ ਸੱਚਾ ਸੌਦਾ ਸਰਸਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵੱਲੋਂ ਖੂਨਦਾਨ ਕੈਂਪ ਲਾਇਆ ਗਿਆ ਜਿਸ ’ਚ 50 ਯੂਨਿਟ ਖੂਨਦਾਨ ਕੀਤਾ ਗਿਆ। ਰੈੱਡ ਕਰਾਸ ਬਠਿੰਡਾ ਦੇ ਸਕੱਤਰ ਦਰਸ਼ਨ ਕੁਮਾਰ ਦੀ ਅਗਵਾਈ ਹੇਠ ਟੀਮ ਪਹੁੰਚੀ। ਇਸ ਮੌਕੇ ਵਲੰਟੀਅਰਾਂ ਨੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਖੂਨਦਾਨ ਕੀਤਾ।
ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦੇ ਉਚੇਚੇ ਪ੍ਰਬੰਧ ਕੀਤੇ ਹੋਏ ਸਨ। ਪੰਜਾਬ ਦੇ ਪੰਤਾਲੀ ਮੈਂਬਰ ਗੁਰਦੇਵ ਸਿੰਘ ਅਤੇ ਲਖਵੀਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਕਿਸੇ ਨੂੰ ਵੀ ਖੂਨ ਦੀ ਕਮੀ ਮਹਿਸੂਸ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਇਸ ਤਰਾਂ ਦੇ ਕੈਂਪ ਨਿਰੰਤਰ ਜਾਰੀ ਰਹਿਣਗੇ।
ਇਸ ਮੌਕੇ ਗੋਨਿਆਣਾ ਮੰਡੀ ਦੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ , ਬੀਜੇਪੀ ਦੇ ਮੰਡਲ ਪ੍ਰਧਾਨ ਸੰਦੀਪ ਕੁਮਾਰ ਬਿੰਟਾ ,ਬਲਦੇਵ ਸਿੰਘ ਰੋਮਾਣਾ ,ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਨਵਜੋਤ ਕੌਰ , ਪੰਜਾਬ ਸਟੇਟ ਦੇ ਪੰਤਾਲੀ ਮੈਂਬਰ ਸੰਤੋਖ ਸਿੰਘ , ਸੇਵਕ ਸਿੰਘ , ਬਲਾਕ ਮਹਿਮਾ ਗੋਨਿਆਣਾ ਦੀ ਕਮੇਟੀ ਅਤੇ ਖੂਨਦਾਨ ਤੇ ਨੇਤਰਦਾਨ ਇਕਾਈ ਦੇ ਜਿੰਮੇਵਾਰ ਅਤੇ ਮੈਂਬਰ ਸ਼ਾਹ ਸਤਿਨਾਮ ਜੀ ਗਰੀਨ ਐਸ ਵੈੱਲਫੇਅਰ ਦੇ ਵਲੰਟੀਅਰ ਹਾਜਰ ਸਨ।