ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਪਹੁੰਚੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਤੇ ਹੋਰ।
ਰੈਵੇਨਿਊ ਐਡਵੋਕੇਟ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਸਮਾਗਮ ਵਿੱਚ ਸਿਹਤ ਮੰਤਰੀ ਨੇ ਕੀਤੀ ਸ਼ਿਰਕਤ
ਐਸ.ਏ.ਐਸ ਨਗਰ, 13 ਨਵੰਬਰ 2019: ‘‘ਗੁਰੂ ਸਾਹਿਬਾਨਾਂ ਨੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰੱਖਣ ਅਤੇ ਸਦਭਾਵਨਾ ਬਣਾਈ ਰੱਖਣ ਤੇ ਭੇਦਭਾਵ ਤੋਂ ਉਪਰ ਉੱਠ ਕੇ ਮਾਨਵਤਾ ਦੀ ਭਲਾਈ ਲਈ ਕੰਮ ਕਰਨ ਦਾ ਸੰਦੇਸ਼ ਦਿੱਤਾ, ਜਿਸ ’ਤੇ ਚੱਲ ਕੇ ਅਸੀਂ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਵਿਹੜੇ ਵਿੱਚ ਡਿਸਟ੍ਰਿਕਟ ਮੋਹਾਲੀ ਰੈਵੇਨਿਊ ਐਡਵੋਕੇਟ ਵੈਲਫੇਅਰ ਸੁਸਾਇਟੀ ਐਸ.ਏ.ਐਸ. ਨਗਰ ਵੱਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ. ਸਿੱਧੂ ਨੇ ਕਿਹਾ ਕਿ ਬਾਬਾ ਨਾਨਕ ਨੇ ਸਾਨੂੰ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਹੈ, ਜਿਸ ਦੀ ਅਜੋਕੇ ਦੌਰ ਵਿੱਚ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਬਾਬਾ ਨਾਨਕ ਦਾ ਲੋਕਾਈ ਦੇ ਭਲੇ ਦਾ ਫਲਸਫ਼ਾ ਰਹਿੰਦੀ ਦੁਨੀਆ ਤੱਕ ਕਾਇਮ ਰਹੇਗਾ। ਉਨ੍ਹਾਂ ਕਿਹਾ ਕਿ ਜੇ ਅਸੀਂ ਆਪਣੇ ਜੀਵਨ ਨੂੰ ਬਾਬਾ ਨਾਨਕ ਦੇ ਫਲਸਫ਼ੇ ਮੁਤਾਬਕ ਢਾਲੀਏ ਤਾਂ ਅੱਜ ਦੇ ਦੌਰ ਵਿੱਚ ਹਾਵੀ ਭ੍ਰਿਸ਼ਟਾਚਾਰ, ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ।
ਇਸ ਸਮਾਗਮ ਦੌਰਾਨ ਐਸ.ਟੀ.ਐਫ. ਦੇ ਅਧਿਕਾਰੀ ਸ੍ਰੀ ਰਾਜਿੰਦਰ ਸਿੰਘ ਸੋਹਲ, ਸਿਹਤ ਮੰਤਰੀ ਦੇ ਰਾਜਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ, ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ, ਸਕੱਤਰ ਆਰ.ਟੀ.ਏ. ਸ੍ਰੀ ਸੁਖਵਿੰਦਰ ਕੁਮਾਰ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ, ਰਾਜਾ ਕੰਵਰਜੋਤ ਸਿੰਘ ਮੋਹਾਲੀ, ਪਰਮਵੀਰ ਸਿੰਘ ਚੌਹਾਨ, ਜਤਿੰਦਰ ਪਾਲ ਸਿੰਘ ਜੇ.ਪੀ., ਡਿਸਟ੍ਰਿਕਟ ਮੋਹਾਲੀ ਰੈਵੇਨਿਊ ਐਡਵੋਕੇਟ ਵੈਲਫੇਅਰ ਸੁਸਾਇਟੀ ਐਸ.ਏ.ਐਸ. ਨਗਰ ਦੇ ਐਡਵੋਕੇਟ ਪ੍ਰਧਾਨ ਰਵਿੰਦਰ ਪਾਲ ਸਿੰਘ ਆਨੰਦ, ਮੀਤ ਪ੍ਰਧਾਨ ਐਡਵੋਕੇਟ ਯਸ਼ਪਾਲ ਸ਼ਰਮਾ, ਸੈਕਟਰੀ ਐਡਵੋਕੇਟ ਬਲਜਿੰਦਰ ਸਿੰਘ ਸਰਾਂ, ਐਡਵੋਕੇਟ ਦਰਸ਼ਨ ਕੁਮਾਰ, ਐਡਵੋਕੇਟ ਰਾਕੇਸ਼ ਕੁਮਾਰ, ਐਡਵੋਕੇਟ ਸਵਿੰਦਰ ਸਿੰਘ ਕੁੱਕੜ, ਐਡਵੋਕੇਟ ਹਰਵਿੰਦਰ ਸਿੰਘ ਬੇਦੀ, ਐਡਵੋਕੇਟ ਗਗਨਦੀਪ ਸਿੰਘ ਰੰਗਪੁਰੀ, ਐਡਵੋਕੇਟ ਅਨੂ ਸ਼ਰਮਾ ਅਤੇ ਐਡਵੋਕੇਟ ਰਾਜੇਸ਼ ਕੁਮਾਰ ਹਾਜ਼ਰ ਸਨ।