← ਪਿਛੇ ਪਰਤੋ
ਰੂਪਨਗਰ, 29 ਜਨਵਰੀ, 2017 : ਕਰਨੇਸ਼ ਸ਼ਰਮਾ ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਵਿਧਾਨ ਸਭਾ ਦੀਆਂ 4 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਧੀਨ ਜ਼ਿਲ੍ਹਾ ਰੂਪਨਗਰ ਦੀਆਂ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਵਿੱਚ ਲੱਗੇ ਬਾਹਰੀ ਵਿਅਕਤੀਆਂ ਨੂੰ ਵੋਟਾਂ ਵਾਲੇ ਦਿਨ 4 ਫਰਵਰੀ ਤੋਂ 48 ਘੰਟੇ ਪਹਿਲਾਂ ਭਾਵ 2 ਫਰਵਰੀ ਨੂੰ ਸਵੇਰੇ 7:00 ਵਜੇ ਤੋਂ ਪਹਿਲਾਂ-ਪਹਿਲਾਂ ਆਪਣਾ ਹਲਕਾ ਛੱਡਣ ਦੇ ਆਦੇਸ਼ ਦਿੱਤੇ ਹਨ। ਲੋਕ ਪ੍ਰਤੀਨਿਧਤਾ ਐਕਟ 1951 ਮੁਤਾਬਕ ਚੋਣਾਂ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀ ਹਲਕੇ ਵਿੱਚ ਨਹੀਂ ਰਹਿ ਸਕਦੇ ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚੜਾਉਣ ਲਈ ਚੋਣ ਮੁਹਿੰਮ ਵਿੱਚ ਲੱਗੇ ਬਾਹਰੀ ਵਿਅਕਤੀਆਂ ਨੂੰ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਹਲਕੇ ਵਿੱਚ ਰਹਿਣ 'ਤੇ ਪਾਬੰਦੀ ਲਗਾਈ ਜਾਵੇ, ਕਿਉਂਕਿ ਹਲਕੇ ਵਿੱਚ ਉਹੀ ਵਿਅਕਤੀ ਰਹਿ ਸਕਦਾ ਹੈ ਜੋ ਉਸ ਹਲਕੇ ਦਾ ਵਾਸੀ ਹੋਵੇ।
Total Responses : 267