← ਪਿਛੇ ਪਰਤੋ
ਅੰਮ੍ਰਿਤਸਰ, 18 ਮਈ 2019 - ਅੰਮ੍ਰਿਤਸਰ 'ਚ ਅੱਜ ਬਿਰਕਰਮਜੀਤ ਸਿੰਘ ਮਜੀਠੀਆ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਨੂੰ ਚੋਣ ਕਮਿਸ਼ਨ ਨੇ ਚੋਣ ਜਾਬਤੇ ਦੀ ਉਲੰਘਣਾਂ ਮੰਨਿਆ ਅਤੇ ਇਸ ਦਾ ਚੋਣ ਕਮਿਸ਼ਨ ਨੇ ਸਖਤ ਨੋਟਿਸ ਲਿਆ ਹੈ। ਹੁਣ ਚੋਣ ਕਮਿਸ਼ਨ ਬਿਕਰਮਜੀਤ ਸਿੰਘ ਮਜੀਠੀਆ ਖਿਲਾਫ਼ ਸਖ਼ਤ ਕਾਰਵਾਈ ਕਰ ਸਕਦਾ ਹੈ। ਇਸ ਤੋਂ ਬਿਨਾਂ ਚੋਣ ਕਮਿਸ਼ਨ ਆਦਰਸ਼ ਚੋਣ ਜਾਬਤੇ ਦੀਆਂ ਹਦਾਇਤਾਂ ਦੀ ਪਾਲਣਾਂ ਨਾ ਕਰਨ ਕਾਰਨ ਉਹਨਾਂ ਚੈਨਲਾਂ ਖਿਲਾਫ਼ ਵੀ ਕਰਵਾਈ ਵੀ ਕਰ ਸਕਦਾ ਹੈ ਜਿਨ੍ਹਾਂ ਚੈਨਲਾ ਨੇ ਇਸ ਪ੍ਰੈਸ ਕਾਨਫਰੰਸ ਦੀ ਲਾਈਵ ਕਵਰੇਜ ਕੀਤੀ ਹੈ। ਇਸ ਸਬੰਧ 'ਚ ਚੋਣ ਕਮਿਸ਼ਨ ਨੇ ਇਸ ਪ੍ਰੈਸ ਕਾਨਫਰੰਸ ਦੀ ਕਵਰੇਜ ਕਰਨ ਵਾਲੇ ਚੈਨਲਾਂ ਦੀ ਰਿਪੋਰਟ ਮੰਗੀ ਹੈ ਅਤੇ ਜਿਸ ਦੇ ਆਧਾਰ 'ਤੇ ਚੋਣ ਕਮਿਸ਼ਨ ਚੈਨਲਾਂ ਖਿਲਾਫ਼ ਵੀ ਕਾਰਵਾਈ ਕਰ ਸਕਦਾ ਹੈ।
Total Responses : 267