ਮਨਪ੍ਰੀਤ ਸਿੰਘ ਜੱਸੀ
- ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ
ਜੰਡਿਆਲਾ ਗੁਰੂ, 9 ਅਗਸਤ 2020 - ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ 10 ਵਿਅਕਤੀਆਂ ਨਮਿਤ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਿਨਟ ਮੰਤਰੀ ਪੰਜਾਬ ਪਿੰਡ ਮੁੱਛਲ ਵਿਖੇ ਪਹੁੰਚੇ ਅਤੇ ਉਹ ਮ੍ਰਿਤਕਾਂ ਦੇ ਘਰਾਂ ਵਿਚ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਗਏ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਵਾਪਰੇ ਦੁਖਾਂਤ ਦੀ ਪੁਰਜੋਰ ਸ਼ਬਦਾਂ ਵਿੱਚ ਨਿੰਦਾ ਕੀਤੀ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਦੇ ਨਾਲ ਹੋਰਨਾਂ ਤੋਂ ਇਲਾਵਾ ਮਲਕੀਅਤ ਸਿੰਘ ਏ.ਆਰ. ਸਾਬਕਾ ਵਿਧਾਇਕ, ਬਲਜੀਤ ਸਿੰਘ ਜਲਾਲਉਸਮਾ, ਵੀਰ ਸਿੰਘ ਲੋਪੋਕੇ ਸੁਖਰਾਜ ਸਿੰਘ ਮੁੱਛਲ ਸਾਬਕਾ ਸਰਪੰਚ ਆਦਿ ਨਾਲ ਸਨ।