ਹਰੀਸ਼ ਕਾਲੜਾ
ਰੂਪਨਗਰ, 13 ਮਈ 2020 : ਡਿਪਟੀ ਕਮਿਸਨਰ ਸੋਨਾਲੀ ਗਿਰੀ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਵਿਚ 17 ਮਈ ਤੱਕ ਕਰਫਿਯੂ ਲਾਗੂ ਕੀਤਾ ਹੋਇਆ ਹੈ। ਇੰਨਾਂ ਹੁਕਮਾਂ ਦੀ ਪਾਲਣਾ ਵਿਚ ਜ਼ਿਲ੍ਹੇ ਵਿਚ ਕਰਫਿਯੂ ਦੇ ਹੁਕਮ ਜਾਰੀ ਹਨ।ਇਸ ਦੇ ਮੱਦੇਨਜਰ ਜ਼ਿਲ੍ਹਾ ਰੂਪਨਗਰ ਵਿਚ ਪੈਂਦੀਆਂ ਸਮੂਹ ਬਿਜਲੀ ਦੀਆਂ ਦੁਕਾਨਾਂ ਅਤੇ ਕੀੜੇਮਾਰ ਦਵਾਈਆਂ, ਖਾਦਾਂ, ਬੀਜਾਂ ਦੀਆਂ ਦੁਕਾਨਾਂ ਰੋਜ ਸਵੇਰੇ 09.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਹਫਤੇ ਵਿਚ 6 ਦਿਨ(ਸੋਮਵਾਰ ਤੋਂ ਸ਼ਨੀਵਾਰ ਤੱਕ) ਖੋਲ੍ਹਣ ਦੀ ਪ੍ਰਵਾਨਗੀ ਦਿਤੀ ਜਾਂਦੀ ਹੈ। ਉਨਾ ਦਸਿਆ ਕਿ ਇਸ ਦੋਰਾਨ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਜਿਵੇਂ ਕਿ ਸਮਾਜਿਕ ਦੂਰੀ, ਮਾਸਕ ਪਾਉਣਾ, ਸੈਨੀਟਾਈਜ਼ਰ ਦੀ ਵਰਤੋਂ ਕਰਨਾ ਆਦਿ ਦੀ ਪਾਲਣਾ ਕਰਨ ਨੁੰ ਯਕੀਨੀ ਬਣਾਇਆ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ ਨਿਯਮਾਂ ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।