ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਇਨਸਾਫ ਮੋਰਚੇ ਵੱਲੋਂ ਜੀਦਾ ਟੋਲ ਪਲਾਜ਼ਾ ਬੰਦ ਕਰਨ ਦਾ ਕੀਤਾ ਐਲਾਨ
- ਬਠਿੰਡਾ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਜੀਦਾ ਟੋਲ-ਪਲਾਜ਼ੇ ਨੂੰ ਬੰਦ ਕਰਨ ਦੇ ਐਲਾਨ ਤੋਂ ਬਾਅਦ ਪੁਲਿਸ ਨੇ ਵਧਾਈ ਸੁਰੱਖਿਆ
- ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਟਰੈਫਿਕ ਰੂਟ ਬਦਲਿਆ
- ਬੰਦ ਦੇ ਐਲਾਨ ਤੋਂ ਬਾਅਦ ਟੋਲ ਪਲਾਜ਼ੇ ਨੂੰ ਵੱਡਾ ਵਿੱਤੀ ਨੁਕਸਾਨ
- ਕਰੋਨਾ ਕਾਲ.ਕਿਸਾਨ ਅੰਦੋਲਨ ਤੋਂ ਬਾਅਦ ਇਨਸਾਫ਼ ਮੋਰਚੇ ਦੇ ਬੰਦ ਦੇ ਐਲਾਨ ਤੋਂ ਟੋਲ ਪਲਾਜ਼ ਕਰਮਚਾਰੀ ਚਿੰਤਾਤ
ਬਠਿੰਡਾ, 8 ਫਰਵਰੀ 2023 - ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਇਨਸਾਫ਼ ਮੋਰਚੇ ਵੱਲੋਂ ਲਗਾਤਾਰ ਬਰਗਾੜੀ ਵਿਖੇ ਬਠਿੰਡਾ ਸ੍ਰੀ ਅੰਮ੍ਰਿਤਸਰ ਸਾਹਿਬ ਨੈਸ਼ਨਲ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਸੀਂ ਪਿਛਲੇ ਦਿਨੀਂ ਬਠਿੰਡਾ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਜੀਦਾ ਟੋਲ-ਪਲਾਜ਼ੇ ਤੇ ਬੀਤੇ ਦਿਨੀਂ ਇਨਸਾਫ ਮੋਰਚੇ ਵੱਲੋਂ ਜੀਦਾ ਟੋਲ ਪਲਾਜ਼ਾ ਤੇ ਫਲੇਕ੍ਸ ਲਗਾ ਕੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਟੋਲ ਪਲਾਜਾ ਕਰਮਚਾਰੀਆਂ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਪੁਲਿਸ ਵੱਲੋਂ ਟੋਲ ਪਲਾਜ਼ਾ ਤੇ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ ਹਨ ਜੀਦਾ ਟੋਲ ਪਲਾਜ਼ਾ ਦੇ ਮੈਨੇਜਰ ਤਮਾਲ ਚੰਦਰ ਦਾ ਕਹਿਣਾ ਹੈ ਕਿ ਇਨਸਾਫ਼ ਮੋਰਚੇ ਵੱਲੋਂ ਟੋਲ ਪਲਾਜ਼ਾ ਬੰਦ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਭਾਵੇਂ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਆਉਣ ਵਾਲੇ ਟਰੈਫਿਕ ਦਾ ਰਸਤਾ ਬਾਦਲ ਦਿੱਤਾ ਗਿਆ ਹੈ ਇਸ ਕਾਰਨ ਟੋਲ ਪਲਾਜ਼ਾ ਦੇ ਕਿਸਾਨਾਂ ਦੀ ਆਮਦਨ ਵਿੱਚ ਵੱਡਾ ਵਿੱਤੀ ਘਾਟਾ ਪਿਆ ਹੈ ਭਾਵੇਂ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਪਰ ਉਨ੍ਹਾਂ ਨੂੰ ਵੱਡੇ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੇ ਇਹ ਨੁਕਸਾਨ ਇਸੇ ਤਰਾਂ ਜਾਰੀ ਰਿਹਾ ਤਾਂ ਉਹ ਆਪਣੇ ਮੁਲਾਜ਼ਮਾਂ ਨੂੰ ਤਨਖਾਹਾਂ ਵੀ ਨਹੀਂ ਦੇ ਪਾਉਣਗੇ ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਸਲੇ ਦਾ ਜਲਦੀ ਹੱਲ ਕੱਢਿਆ ਜਾਵੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਬੇਅਦਬੀ ਅਤੇ ਬਹਿਬਲ ਕਲਾਂ ਗੋ+ਲੀ ਕਾਂਡ ਇਨਸਾਫ ਮੋਰਚੇ ਵੱਲੋਂ ਜੀਦਾ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ (ਵੀਡੀਓ ਵੀ ਦੇਖੋ)
ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਲਾਡੀ ਦਾ ਕਹਿਣਾ ਹੈ ਕਿ ਪਹਿਲਾਂ ਕਰੋਨਾ ਕਾਲ ਅਤੇ ਫਿਰ ਕਿਸਾਨ ਆਗੂਆਂ ਅਤੇ ਇਸ ਤੋਂ ਬਾਅਦ ਹੁਣ ਇਨਸਾਫ਼ ਮੋਰਚੇ ਵੱਲੋਂ ਟੋਲ ਪਲਾਜ਼ਾ ਬੰਦ ਕੀਤੇ ਜਾਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਸਟੋਲ ਪਲਾਜ਼ਾ ਤੇ ਕੰਮ ਕਰ ਰਹੇ ਕਰੀਬ 120 ਕਰਮਚਾਰੀਆਂ ਨੂੰ ਆਪਣੇ ਰੁਜ਼ਗਾਰ ਦੀ ਚਿੰਤਾ ਸਤਾਉਣ ਲੱਗੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾਵੇ ਜਿਸ ਕਾਰਨ ਉਹਨਾਂ ਦਾ ਰੁਜਗਾਰ ਬਚ ਸਕੇ ਕਿਉਂਕਿ ਜੇਕਰ ਕੰਪਨੀ ਨੂੰ ਵੱਡਾ ਵਿੱਤੀ ਨੁਕਸਾਨ ਹੁੰਦਾ ਹੈ ਤਾਂ ਇਸ ਨਾਲ ਉਨ੍ਹਾਂ ਦੀਆਂ ਨੌਕਰੀਆਂ ਵੀ ਵਧਦੀ ਹੈ।
ਉਧਰ ਦੂਜੇ ਪਾਸੇ ਪੁਲਿਸ ਅਧਿਕਾਰੀ ਡੀਐਸਪੀ ਰਛਪਾਲ ਸਿੰਘ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਇਹ ਕਰਮਚਾਰੀ ਤੈਨਾਤ ਕੀਤੇ ਗਏ ਹਨ ਪਿਛਲੇ ਦਿਨੀਂ ਇਨਸਾਫ ਮੋਰਚਾ ਵੱਲੋਂ ਟੋਲ ਪਲਾਜ਼ਾ ਬੰਦ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਸਬ ਡਵੀਜ਼ਨ ਭੁੱਚੋ ਮੰਡੀ ਦੀ police ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਪ੍ਰਦਰਸ਼ਨ ਕਰਨਾ ਹਰ ਇੱਕ ਦਾ ਹੱਕ ਹੈ ਪਰ ਕਿਸੇ ਨੂੰ ਪ੍ਰਤਾੜਿਤ ਕਰਕੇ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ।