ਸੰਜੀਵ ਸੂਦ
ਲੁਧਿਆਣਾ, 12 ਅਪ੍ਰੈਲ 2020 - ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਵਿੱਚ ਕਰੋਨਾ ਵਾਇਰਸ ਦੇ 87 ਫੀਸਦੀ ਬਿਆਨ ਨੂੰ ਲੈ ਕੇ ਸਖਤ ਸ਼ਬਦਾਂ ਚ ਨਿੰਦਿਆ ਕੀਤੀ ਹੈ। ਬੈਂਸ ਨੇ ਕਿਹਾ ਹੈ ਕਿ ਕੈਪਟਨ ਨੇ ਲੋਕਾਂ ਦੀ ਮਦਦ ਤਾਂ ਕੀ ਕਰਨੀ ਹੈ ਸਗੋਂ ਉਹ ਲੋਕਾਂ ਨੂੰ ਅਜਿਹੇ ਬਿਆਨ ਦੇ ਕੇ ਡਰਾ ਰਹੇ ਨੇ ਬੈਂਸ ਨੇ ਕਿਹਾ ਕਿ ਕੈਪਟਨ ਨੂੰ ਆਪਣੇ ਸਰੋਤ ਲੋਕਾਂ ਅੱਗੇ ਉਜਾਗਰ ਕਰਨੇ ਚਾਹੀਦੇ ਨੇ ਜਿਨ੍ਹਾਂ ਤੋਂ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਹੈ।
ਮੁੱਖ ਮੰਤਰੀ ਪੰਜਾਬ ਦੇ ਕੋਰੋਨਾ ਵਾਇਰਸ ਨਾਲ ਪੰਜਾਬ ਦੇ 87 ਫੀਸਦੀ ਲੋਕ ਪ੍ਰਭਾਵਿਤ ਹੋਣ ਦੇ ਬਿਆਨ ਦੀ ਸਿਮਰਜੀਤ ਬੈਂਸ ਨੇ ਸਖਤ ਸ਼ਬਦਾਂ 'ਚ ਨਿੰਦਿਆ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਰਸਤਾ ਸਾਫ਼ ਕਰਨਾ ਚਾਹੁੰਦੇ ਨੇ ਅਤੇ ਲੋਕਾਂ ਨੂੰ ਅਜਿਹੇ ਬਿਆਨ ਦੇ ਕੇ ਡਰਾ ਰਹੇ ਨੇ। ਬੈਂਸ ਨੇ ਕਿਹਾ ਕਿ ਕੈਪਟਨ ਨੂੰ ਅਜਿਹੇ ਮੌਕੇ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ।
ਉਨ੍ਹਾਂ ਸਵਾਲ ਕੀਤਾ ਕਿ ਕੈਪਟਨ ਆਪਣੇ ਸਰੋਤ ਦੱਸਣ ਜਿਸ ਤੋਂ ਇੰਨੀ ਪੁਖਤਾ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਨਾ ਕੇ ਅਜਿਹੀ ਬਿਆਨਬਾਜ਼ੀ। ਬੈਂਸ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਬਿਜਲੀ ਅਤੇ ਪਾਣੀ ਦੇ ਬਿਲ ਮਾਫ਼ ਕਰਨੇ ਚਾਹੀਦੇ ਨੇ, ਉਨਾਂ ਕਿਹਾ ਕਿ ਮੱਧ ਵਰਕ ਤਬਕਾ ਵੀ ਇਸ ਮੌਕੇ ਆਰਥਿਕ ਮੰਦੀ ਦਾ ਸ਼ਿਕਾਰ ਹੈ ਅਤੇ ਫੁੱਲਾਂ ਨੂੰ ਕੱਢਣ ਲਈ ਵੀ ਸਰਕਾਰ ਨੂੰ ਅੱਗੇ ਆ ਕੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।