← ਪਿਛੇ ਪਰਤੋ
ਫ਼ਿਰੋਜ਼ਪੁਰ 29 ਜੂਨ 2020 : ਫਿਰੋਜ਼ਪੁਰ ਅੰਦਰ ਭਾਵੇਂ ਕੋਰੋਨਾ ਹੋਰਨਾਂ ਜਿਲ੍ਹਿਆਂ ਦੇ ਮੁਕਾਬਲੇ ਘੱਟ ਫੈਲ ਰਿਹਾ ਹੈ ਪਰ ਅੱਜ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਇੱਕ ਬੱਚੇ ਨੂੰ ਜਨਮ ਦੇਣ ਵਾਲੀ ਔਰਤ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਜਾਣਕਾਰੀ ਅਨੁਸਾਰ ਔਰਤ ਨੇ ਬੀਤੀ 22 ਜੂਨ ਨੂੰ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਇੱਕ ਲੜਕੇ ਨੂੰ ਜਨਮ ਦਿੱਤਾ ਸੀ। ਜਦੋਂ ਔਰਤ ਦੇ ਟੈਸਟ ਜਾਂਚ ਲਈ ਭੇਜੇ ਗਏ ਤਾਂ ਉਸਦੀ ਰਿਪੋਰਟ ਕੋਰੋਨਾ ਪੋਜ਼ਿਟਵ ਆ ਗਈ।
Total Responses : 267