ਮਾਨ ਸਰਕਾਰ ਦਾ ਵਿਧਾਇਕਾਂ ਨੂੰ ਪੈਨਸ਼ਨ ਨੂੰ ਲੈ ਕੇ ਫੈਸਲਾ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 25 ਮਾਰਚ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਵਿਧਾਇਕਾਂ ਨੂੰ ਇਕ ਹੀ ਪੈਨਸ਼ਨ ਮਿਲੇਗੀ। ਵਿਧਾਇਕਾਂ ਨੂੰ ਪੈਨਸ਼ਨ ਦੇਣ ਦੇ ਫਾਰਮੂਲੇ ਵਿਚ ਬਦਲਾਅ ਕੀਤਾ ਜਾਵੇਗਾ।
ਮਾਨ ਨੇ ਕਿਹਾ ਕਿ, ਇਹ ਪੈਨਸ਼ਨ ਪਹਿਲਾਂ, ਜਿੰਨੀ ਵਾਰ ਵਿਧਾਇਕ ਕੋਈ ਵਿਅਕਤੀ ਬਣਦਾ ਸੀ, ਉਹਨੀ ਵਾਰ ਪੈਨਸ਼ਨ ਮਿਲਦੀ ਸੀ। ਹੁਣ ਇਹ ਪੈਨਸ਼ਨ ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਹੀ ਮਿਲੇਗੀ।
ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਇੱਕ ਵੀਡੀਓ ਰਾਹੀਂ ਕਿਹਾ ਕਿ ਅੱਜ ਅਸੀਂ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਪੰਜਾਬ ਵਿੱਚ ਵਿਧਾਇਕਾਂ ਦੀ ਪੈਨਸ਼ਨ ਫਾਰਮੂਲੇ 'ਚ ਬਦਲਾਅ ਕੀਤਾ ਜਾਵੇਗਾ। ਹੁਣ ਵਿਧਾਇਕਾਂ ਨੂੰ ਸਿਰਫ਼ ਇੱਕ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਇਕਾਂ ਦੀ ਪੈਨਸ਼ਨ 'ਤੇ ਖ਼ਰਚ ਕੀਤੇ ਜਾਣ ਵਾਲੇ ਹਜ਼ਾਰਾਂ ਕਰੋੜ ਰੁਪਏ ਹੁਣ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਰਤੇ ਜਾਣਗੇ।