ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸਿਹਤ ਮੰਤਰੀ ਨੂੰ ਮਿਲ ਕੇ ਦਿਤੀ ਨਿੱਘੀ ਮੁਬਾਰਕਵਾਦ
ਸਿਹਤ ਮੰਤਰੀ ਵਲੋਂ ਤਿਉਹਾਰ ਮਨਾਉਂਦੇ ਸਮੇਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ
ਐਸ.ਏ.ਐਸ. ਨਗਰ, 01 ਅਗਸਤ 2020: ਬਕਰੀਦ ਦੇ ਪਵਿੱਤਰ ਦਿਹਾੜੇ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਦੌਰਾਨ ਉਨ•ਾਂ ਨੂੰ ਨਿੱਘੀ ਮੁਬਾਰਕਵਾਦ ਅਤੇ ਸ਼ੁਭਕਾਮਨਾਵਾਂ ਦਿਤੀਆਂ। ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਕੁਲ ਦੁਨੀਆਂ ਵਿਚ ਬਕਰੀਦ ਦਾ ਪਾਵਨ ਤਿਉਹਾਰ ਮਨਾਇਆ ਜਾ ਰਿਹਾ ਹੈ ਜੋ ਲੋਕਾਂ ਦੇ ਆਪਸੀ ਪਿਆਰ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ। ਉਨ•ਾਂ ਕਿਹਾ ਕਿ ਇਹ ਤਿਉਹਾਰ ਕੁਰਬਾਨੀ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ ਅਤੇ ਹਰ ਕਿਸੇ ਨੂੰ ਸਰਬੱਤ ਦੇ ਭਲੇ ਲਈ ਕਾਰਜਸ਼ੀਲ ਹੋਣ ਲਈ ਵੀ ਪ੍ਰੇਰਿਤ ਕਰਦਾ ਹੈ। ਸ. ਸਿੱਧੂ ਨੇ ਆਖਿਆ ਕਿ ਕੁਰਬਾਨੀ ਦਾ ਇਹ ਤਿਉਹਾਰ ਹਰ ਧਰਮ ਦੇ ਲੋਕਾਂ ਅੰਦਰ ਅਪਣੇ ਧਰਮ, ਕੌਮ ਅਤੇ ਦੇਸ਼ ਪ੍ਰਤੀ ਸ਼ਰਧਾ ਅਤੇ ਬਲੀਦਾਨ ਦੀ ਮਜ਼ਬੂਤ ਭਾਵਨਾ ਭਰਦਾ ਹੈ। ਸਿਹਤ ਮੰਤਰੀ ਨੇ ਕਿਹਾ,' ਅੱਜ ਅਸੀਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਭਿਆਨਕ ਦੌਰ 'ਚ ਇਹ ਪਵਿੱਤਰ ਤਿਉਹਾਰ ਮਨਾ ਰਹੇ ਹਾਂ ਜਿਸ ਕਾਰਨ ਲੋਕਾਂ ਨੂੰ ਇਕ ਦੂਜੇ ਤੋਂ ਦੂਰੀ ਰੱਖਣ ਤੇ ਮੂੰਹ ਢੱਕ ਕੇ ਰੱਖਣ ਜਿਹੇ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ।' ਉਨ•ਾਂ ਕਿਹਾ ਕਿ ਈਦ ਦਾ ਤਿਉਹਾਰ ਸਿਰਫ਼ ਮੁਸਲਮਾਨਾਂ ਦਾ ਹੀ ਨਹੀਂ ਸਗੋਂ ਸਮੁੱਚੀ ਲੋਕਾਈ ਦਾ ਮੁਕੱਦਸ ਤਿਉਹਾਰ ਹੈ ਅਤੇ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਾਂਝੀਵਾਲਤਾ ਦੀ ਸੱਚੀ ਭਾਵਨਾ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨ•ਾਂ ਲੋਕਾਂ ਨੂੰ ਨਫ਼ਰਤੀ ਅਤੇ ਫੁੱਟਪਾਊ ਸ਼ਕਤੀਆਂ ਦੇ ਮੁਕਾਬਲੇ ਲਈ ਪਿਆਰ, ਸਾਂਝ ਅਤੇ ਹਮਰਦਰਦੀ ਦੀ ਭਾਵਨਾ ਨਾਲ ਵਿਚਰਨ ਦਾ ਸੱਦਾ ਦਿਤਾ। ਉਨ•ਾਂ ਕਿਹਾ ਕਿ ਇਹ ਤਿਉਹਾਰ ਉਹ ਖ਼ਾਸ ਮੌਕਾ ਜਦ ਦੁਨੀਆਂ ਨੂੰ ਖ਼ੁਸ਼ੀ ਅਤੇ ਸ਼ਾਂਤੀ ਦਾ ਸੁਨੇਹਾ ਦਿਤਾ ਜਾਂਦਾ ਹੈ।
ਸ. ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਧਰਮ ਅਤੇ ਹਰ ਤਬਕੇ ਦੇ ਲੋਕਾਂ ਅਤੇ ਖੇਤਰਾਂ ਦਾ ਬਰਾਬਰ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਨਾਲ ਚੱਲ ਰਹੇ ਹਨ। ਉਨ•ਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਉਨ•ਾਂ ਦੀ ਸਿਖਰਲੀ ਤਰਜੀਹ ਹੈ ਜਿਸ ਲਈ ਉਨ•ਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਗਿੱਦੜਬਾਹਾ ਦੇ ਵਿਧਾਇਕ ਰਾਜਾ ਅਮਰਿੰਦਰ ਸਿੰਘ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਦਿਲਵਰ ਖ਼ਾਨ, ਡਾ. ਅਬਦੁਲ ਸਿਤਾਰ, ਬਹਾਦਰ ਖ਼ਾਨ, ਸੁਲਤਾਨ ਖ਼ਾਨ, ਜੀ ਐਸ ਰਿਆੜ ਆਦਿ ਮੌਜੂਦ ਸਨ।