ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਦਾ ਐਲਾਨ
ਲੁਧਿਆਣਾ, 4 ਜੂਨ 2022 - ਭਾਈ ਰਾਜੋਆਣਾ ਦੇ ਭੈਣ ਕਮਲਦੀਪ ਕੌਰ ਵਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨਾਲ ਲੁਧਿਆਣਾ ਵਿਖੇ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨ ਤੋਂ ਬਾਅਦ ਕੀਤਾ ਗਿਆ ਹੈ। ਰਾਜੋਆਣਾ ਦੀ ਭੈਣ ਕਿਸ ਪਾਰਟੀ ਵਲੋਂ ਚੋਣ ਲੜਨਗੇ, ਇਸ ਦਾ ਐਲਾਨ ਹੋਣਾ ਹਾਲੇ ਬਾਕੀ ਹੈ।