ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਨੂੰ ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਵੱਲੋਂ ਬਿਨਾ ਸ਼ਰਤ ਹਮਾਇਤ ਦੇਣ ਦਾ ਐਲਾਨ
- ਨਰਿੰਦਰ ਮੋਦੀ ਸਭ ਕਾ ਸਾਥ ਸਭ ਕਾ ਵਿਕਾਸ ’ਤੇ ਯਕੀਨ ਕਰਨ ਵਾਲੇ - ਤਰਨਜੀਤ ਸੰਧੂ ਸਮੁੰਦਰੀ
ਅੰਮ੍ਰਿਤਸਰ 5 ਮਈ 2024 - ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਉਸ ਵੇਲੇ ਬਹੁਤ ਵੱਡਾ ਬਲ ਮਿਲਿਆ ਜਦੋਂ ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਨੇ ਉਹਨਾਂ ਦੀ ਬਿਨਾ ਸ਼ਰਤ ਹਮਾਇਤ ਦੇਣ ਦਾ ਐਲਾਨ ਕੀਤਾ। ਮੋਰਚਾ ਦੇ ਪੰਜਾਬ ਦੇ ਚੇਅਰਮੈਨ ਸ. ਨਿਰਮਲ ਸਿੰਘ ਬਾਕਸਰ, ਵਾਇਸ ਪ੍ਰਧਾਨ ਲਖਵਿੰਦਰ ਸਿੰਘ, ਮਹਿਲਾ ਮੋਰਚੇ ਦੇ ਪ੍ਰਧਾਨ ਰਾਣੀ ਗਿੱਲ, ਯੂਥ ਵਿੰਗ ਦੇ ਪ੍ਰਧਾਨ ਪ੍ਰਤਾਪ ਸਿੰਘ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਭੱਟੀ, ਬਲਵਿੰਦਰ ਸਿੰਘ ਵਿੱਕੀ, ਮਜੀਠਾ ਹਲਕੇ ਦੇ ਯੂਥ ਪ੍ਰਧਾਨ ਬਲਜਿੰਦਰ ਸਿੰਘ ਅਲਕੜੇ ਨੇ ਇਹ ਵਿਸ਼ਵਾਸ ਦਵਾਇਆ ਕਿ ਅਸੀਂ ਤਨ ਮਨ ਧਨ ਦੇ ਨਾਲ ਜ਼ੋਰ ਲਾ ਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਰਦਾਰ ਤਰਨਜੀਤ ਸੰਧੂ ਸਮੁੰਦਰੀ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ। ਇਹ ਸਾਰਾ ਕੁਝ ਭਾਰਤੀ ਜਨਤਾ ਪਾਰਟੀ ਐਸ ਸੀ ਮੋਰਚੇ ਦੇ ਨੈਸ਼ਨਲ ਸੈਕਟਰੀ ਸੰਤੋਖ ਸਿੰਘ ਗੁੰਮਟਾਲਾ ਦੇ ਉੱਦਮਾਂ ਸਦਕਾ ਹੋਇਆ ਹੈ।
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਹਮਾਇਤ ਲਈ ਧੰਨਵਾਦ ਕੀਤਾ ਹੈ। ਸੰਧੂ ਸਮੁੰਦਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਕਾ ਸਾਥ ਸਭ ਕਾ ਵਿਕਾਸ ਅਤੇ ਸਭ ਕਾ ਵਿਸ਼ਵਾਸ ’ਤੇ ਯਕੀਨ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਕਾਸ ਦੇ ਇਕ ਨਵੇਂ ਦੌਰ ’ਚ ਦਾਖਲ ਹੋ ਚੁੱਕਿਆ ਹੈ ਜਿਸ ਵਿਚ ਸਾਰੇ ਭਾਈਚਾਰਿਆਂ ਦਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਮੁੰਦਰੀ ਹਾਊਸ ਤੁਹਾਡੇ ਲਈ ਹਮੇਸ਼ਾ ਖੁੱਲ੍ਹਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਸਾਰਿਆਂ ਨੂੰ ਪਿਆਰ ਕਾਰਨ ਵਾਲੇ ਹਨ। ਦਰੋਪਦੀ ਮੁਰਮੂ ਦੇਸ਼ ਦੀ ਰਾਸ਼ਟਰਪਤੀ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਐਸ ਟੀ ਅਤੇ ਐਸ ਸੀ ਦਾ ਰਿਜ਼ਰਵੇਸ਼ਨ ਕੋਟਾ ਖੋਹਣਾ ਚਾਹੁੰਦੀ ਹੈ, ਇਹ ਬਾਬਾ ਸਾਹਿਬ ਦਾ ਵੱਡਾ ਨਿਰਾਦਰ। ਹੁਣ ਤੁਸੀਂ ਫ਼ੈਸਲਾ ਤੁਹਾਡੇ ਹੱਥ ਹੈ। ਸਖ਼ਤ ਮਿਹਨਤ ਕਰੋ ਅਤੇ ਭਾਜਪਾ ਨੂੰ ਵੋਟ ਦਿਓ ਅਤੇ ਦਿਵਾਓ। ਵਿਕਾਸ ਅਤੇ ਸ਼ਾਂਤੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਨਾਲ ਹੀ ਅੱਗੇ ਵਧਾਈ ਜਾ ਸਕਦੀ ਹੈ। ਇਸ ਮੌਕੇ ਸੰਧੂ ਨੇ ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਦੇ ਆਗੂਆਂ ਨੂੰ 830 ਕਰੋੜ ਦੀ ਸਵੈ ਰੁਜ਼ਗਾਰ ਸਕੀਮ ‘ਵਿਕਸਿਤ ਅੰਮ੍ਰਿਤਸਰ ਇਨਵੈਸਟਮੈਂਟ’ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਆਪਣੇ ਭਾਈਚਾਰੇ ਨੂੰ ਇਸ ਸਕੀਮ ਦਾ ਹਿੱਸਾ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਰੁਜ਼ਗਾਰ ਸਨਮਾਨਜਨਕ ਜੀਵਨ ਲਈ ਜ਼ਰੂਰੀ ਹੈ। ਅਮਰੀਕੀ ਨਾਗਰਿਕਾਂ ਅਤੇ ਪ੍ਰਵਾਸੀ ਭਾਰਤੀ ਭਾਈਚਾਰੇ ਵੱਲੋਂ ਅੰਮ੍ਰਿਤਸਰ ਵਿੱਚ ਨੌਜਵਾਨ ਉੱਦਮੀਆਂ ਨੂੰ ਰੋਜ਼ਗਾਰ ਅਤੇ ਆਪਣਾ ਸਟਾਰਟ-ਅੱਪ ਸ਼ੁਰੂ ਕਰਨ ਦੀ ਇੱਕ ਨਿਵੇਸ਼ ਪਹਿਲਕਦਮੀ ਹੈ।