ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 30 ਮਾਰਚ - ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਵਿਜੈ ਛਾਬੜਾ ਅਤੇ ਜਿਲ੍ਹਾ ਯੂਥ ਪ੍ਰਧਾਨ ਗੌਰਵ ਕੱਕੜ ਵੱਲੋਂ ਵੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਸੇਵਾ ਲਗਾਤਾਰ ਜਾਰੀ ਹੈ। ਦੱਸਣਯੋਗ ਹੈ ਕਿ ਪੰਜਾਬ ਵਿੱਚ ਕਰੋਨਾ ਵਾਇਰਸ ਤੋ ਬਚਣ ਲਈ ਕਰਫਿਊ ਲਗਾਇਆ ਗਿਆ ਹੈ। ਕਰਫਿਊ ਦੌਰਾਨ ਘਰਾਂ ਵਿੱਚ ਰਹਿ ਰਹੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਹਰੇਕ ਸਮਾਜਸੇਵੀ ਸੰਸਥਾ ਅਤੇ ਰਾਜਨੀਤਕ ਪਾਰਟੀਆਂ ਅੱਗੇ ਆ ਰਹੀਆਂ ਹਨ।
ਇਸ ਮੌਕੇ ਤੇ ਵਿਜੈ ਛਾਬੜਾ ਅਤੇ ਗੌਰਵ ਕੱਕੜ ਨੇ ਕਿਹਾ ਭਾਜਪਾ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਸੇਵਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਰਾਸ਼ਨ ਦੀ ਲੋੜ ਹੋਵੇ ਉਹ ਸਾਡੇ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਫਰੀਦਕੋਟ ਨਿਵਾਸੀਆਂ ਨੂੰ ਕਰੋਨਾ ਵਾਇਰਸ ਤੋ ਬਚਣ ਲਈ ਘਰ ਵਿੱਚ ਰਹਿਣ ਦੀ ਅਪੀਲ ਕੀਤੀ।