ਚੰਡੀਗੜ੍ਹ, 26 ਮਈ 2019: ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਦੇਸ਼ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਸਰਕਾਰ ਦੇ ਸਾਰੇ ਕੈਬਨਿਟ ਸਕੱਤਰ, ਸਮੂਹ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਭਾਰਤੀ ਚੋਣ ਕਮਿਸ਼ਨ ਨੇ ਲਿਖਿਆ ਹੈ ਕਿ ਹੁਣ ਜਦੋਂ ਇਨ੍ਹਾਂ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।