ਨਵੀਂ ਦਿੱਲੀ, 15 ਅਪ੍ਰੈਲ 2020 - ਕੇਂਦਰੀ ਸਿਹਤ ਤੇ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਕਾਰਨ 38 ਮੌਤਾਂ ਤੇ 1076 ਨਵੇਂ ਕੇਸ ਸਾਹਮਣੇ ਆਏ ਹਨ। ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸ ਵੱਧ ਕੇ 11 ਹਜ਼ਾਰ 487 ਹੋ ਗਏ ਹਨ ਤੇ ਹੁਣ ਤੱਕ 393 ਮੌਤਾਂ ਹੋਈਆਂ ਹਨ। ਉੱਥੇ ਹੀ 1,359 ਲੋਕ ਹੁਣ ਤੱਕ ਠੀਕ ਵੀ ਹੋ ਚੁੱਕੇ ਹਨ।
ਕੋਰੋਨਾ ਨਾਲ ਹੁਣ ਤੱਕ ਸਭ ਤੋਂ ਜ਼ਿਆਦਾ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹਠ। ਜਿੱਥੇ ਕੁੱਲ 2687 ਮਾਮਲੇ ਸਾਹਮਣੇ ਆ ਚੁੱਕੇ ਹਨ ਜਦੋਂ ਕਿ ਅਜੇ ਵੀ ਹੋਰ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ 'ਚੋਂ ਹੁਣ ਤੱਕ 178 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 259 ਲੋਕ ਠੀਕ ਵੀ ਹੋਏ ਹਨ। ਦੂਜੇ ਨੰਬਰ 'ਤੇ ਦਿੱਲੀ ਹੈ ਜਿੱਥੇ 1561 ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਤੱਕ 30 ਮੌਤਾਂ ਹੋ ਚੁੱਕੀਆਂ ਹਨ। ਤੀਜੇ ਨੰਬਰ 'ਤੇ ਤਾਮਿਲਨਾਡੂ ਹੈ ਜਿੱਥੇ ਹੁਣ ਤੱਕ 1204 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ 'ਚੋਂ 12 ਦੀ ਮੌਤ ਹੋ ਚੁੱਕੀ ਹੈ।।