← ਪਿਛੇ ਪਰਤੋ
ਬਠਿੰਡਾ, 26 ਫ਼ਰਵਰੀ 2019: ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਭਾਰਤ ਅਤੇ ਪਾਕਿਸਤਾਨ ਦੀ ਜੰਗ ਸਬੰਧੀ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸ ਸਬੰਧੀ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਕੜੇ ਕਦਮ ਉਠਾਏ ਜਾ ਰਹੇ ਹਨ। ਸ਼੍ਰੀ ਪ੍ਰਨੀਤ ਨੇ ਬਠਿੰਡਾ ਵਾਸੀਆਂ ਨੂੰ ਅਜਿਹੀਆਂ ਕਿਸੇ ਵੀ ਪ੍ਰਕਾਰ ਦੀਆਂ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰਾਂ ਦੀਆਂ ਝੂਠੀਆਂ ਅਤੇ ਬੇਬੁਨਿਆਦੀ ਸੂਚਨਾਵਾਂ ਦਾ ਸੋਸ਼ਲ ਮੀਡੀਆ (ਫੇਸਬੁੱਕ, ਵੱਟਸਐਪ, ਟਵਿੱਟਰ ਆਦਿ) 'ਤੇ ਪ੍ਰਚਾਰ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼੍ਰੀ ਪ੍ਰਨੀਤ ਨੇ ਆਮ ਜਨਤਾ ਨੂੰ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਫ਼ਵਾਹ ਫੈਲਾਉਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Total Responses : 267