← ਪਿਛੇ ਪਰਤੋ
ਭਾਰਤ ਨੇ 77 ਸਾਲਾਂ ਵਿੱਚ ਵੱਖ ਵੱਖ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਤੇ ਤਰੱਕੀ ਕੀਤੀ:ਰਾਣਾ ਗੁਰਜੀਤ ਸਿੰਘ
ਕਪੂਰਥਲਾ 15 ਅਗਸਤ 2024- ਸਥਾਨਕ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ 78 ਵੇਂ ਆਜ਼ਾਦੀ ਦਿਵਸ ਮੌਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਬੀਤੇ 77 ਸਾਲਾਂ ਵਿੱਚ ਭਾਰਤ ਨੇ ਵੱਖ ਵੱਖ ਖੇਤਰਾਂ ਵਿੱਚ ਬਹੁਤ ਤਰੱਕੀ ਅਤੇ ਵੱਡੀਆਂ ਵੱਡੀਆਂ ਪ੍ਰਾਪਤੀਆਂ ਪ੍ਰਾਪਤ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਹਜ਼ਾਰਾਂ ਆਜ਼ਾਦੀ ਘੁਲਾਟੀਆਂ ਵੱਲੋਂ ਆਪਣੀਆਂ ਜਾਨਾਂ ਵਾਰ ਕੇ ਹਾਸਲ ਕੀਤੀ ਸੀ।ਇਸ ਆਜ਼ਾਦੀ ਨੂੰ ਸਾਂਭ ਕੇ ਰੱਖਣਾ ਸਾਡੇ ਸਾਰੀਆਂ ਦੀ ਜ਼ਿਮੇਵਾਰੀ ਬਣਦੀ ਹੈ।ਬੰਗਲਾਦੇਸ਼ ਵਿੱਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿੱਚ ਉਨ੍ਹਾਂ ਨੇ ਕਿਹਾ ਕਿ ਉਥੇ ਗੁਰਦੁਆਰੇ ਅਤੇ ਮੰਦਿਰਾਂ ਸੁਰਖਿਅਤ ਰਹਿਣ।ਰਾਣਾ ਗੁਰਜੀਤ ਸਿੰਘ ਨੇ ਦੋਵਾਂ ਦੇਸ਼ਾਂ ਦੀ ਸੁਖ ਦੀ ਕਾਮਨਾ ਕੀਤੀ।ਇਥੇ ਕਾਂਗਰਸ ਪਾਰਟੀ ਵੱਲੋਂ ਏਕਤਾ ਭਵਨ ਵਿੱਚ ਆਜ਼ਾਦੀ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਕੌਮੀ ਝੰਡਾ ਵੀ ਲਹਿਰਾਇਆ ਗਿਆ।ਇਸ ਤੋਂ ਇਲਾਵਾ ਰਾਣਾ ਗੁਰਜੀਤ ਸਿੰਘ ਕਪੂਰਥਲਾ ਵਿੱਚ ਵੱਖ ਵੱਖ ਆਜ਼ਾਦੀ ਦਿਵਸ ਦੇ ਜਸ਼ਨਾਂ ਵਿੱਚ ਵੀ ਸ਼ਾਮਿਲ ਹੋਏ।
Total Responses : 25564