ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਬਾਲ ਗਿਆਨ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
- ਜੇਤੂਆਂ 'ਚ ਸੁਹਾਨਾ ਭੱਟੀ, ਵੰਸ਼ ਕੁਮਾਰ ਅਤੇ ਗੁਰਕੀਰਤ ਸਿੰਘ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਚੁਣੇ ਗਏ
ਰੋਹਿਤ ਗੁਪਤਾ
ਗੁਰਦਾਸਪੁਰ,21 ਅਕਤੂਬਰ 2024 - ਸਰਕਾਰੀ ਕਾਲਜ, ਗੁਰਦਾਸਪੁਰ ਵਿਖੇਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਸ੍ਰਪਰਸਤੀ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ, ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੀ ਨਿਰਦੇਸ਼ਨਾ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੈਸ਼ਨਲ ਐਵਾਰਡੀ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪੱਧਰੀ ਬਾਲ ਗਿਆਨ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਸ ਵਿੱਚ ਵੱਖ-ਵੱਖ ਵਰਗਾਂ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਇੱਕ ਸੌ ਤੋਂ ਵੱਧ ਵਿਆਰਥੀਆਂ ਨੇ ਆਪਣੇ ਅਧਿਆਪਕਾਂ ਦੀ ਨਿਗਾਰਨੀ ਹੇਠ ਭਾਗ ਲਿਆ।
ਜਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਵਰਗ (ਉ) ਦੇ ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੈੰਡਰੀ ਸਕੂਲ ਅਲੀਵਾਲ ਦੀ ਵਿਦਿਆਰਥਣ ਸੁਹਾਨਾ ਭੱਟੀ ਨੇ ਪਹਿਲਾ, ਸਵਾਮੀ ਵਿਵੇਕਾਨੰਦ ਹਾਈ ਸਕੂਲ ਦੀਨਾਨਗਰ ਦੀ ਵਿਦਿਆਰਥਣ ਨਵਨੀਤ ਕੌਰ ਨੇ ਦੂਸਰਾ ਅਤੇ ਸਵਾਮੀ ਵਿਵੇਕਾਨੰਦ ਹਾਈ ਸਕੂਲ ਦੀਨਾਨਗਰ ਦੀ ਵਿਦਿਆਰਥਣ ਨੈਨਸੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਰਗ (ਅ) ਵਿੱਚ ਸਵਾਮੀ ਵਿਵੇਕਾਨੰਦ ਹਾਈ ਸਕੂਲ ਦੀਨਾਨਗਰ ਦੇ ਵਿਦਿਆਰਥੀ ਵੰਸ਼ ਕੁਮਾਰ ਨੇ ਪਹਿਲਾ, ਸਕੂਲ ਆਫ਼ ਐਮੀਨੈਂਸ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਦਿਆਰਥੀ ਨੇਮਜੋਤ ਸ਼ਰਮਾ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਸਾਧੂ ਚੱਕ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਵਰਗ (ਏ)ਵਿੱਚ ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫ਼ਗਾਨਾ ਦੇ ਵਿਦਿਆਰਥੀ ਗੁਰਕੀਰਤ ਸਿੰਘ ਨੇ ਪਹਿਲਾ, ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਵੁਮੈਨ ਗੁਰਦਾਸਪੁਰ ਦੀ ਵਿਦਿਆਰਥਣ ਜਸਲੀਨ ਕੌਰ ਨੇ ਦੂਸਰਾ ਅਤੇ ਪੰਡਿਤ ਮੋਹਨ ਲਾਲ ਐੱਸ. ਡੀ. ਕਾਲਜ ਫਾਰ ਵੂਮਨ ਗੁਰਦਾਸਪੁਰ ਦੀ ਵਿਦਿਆਰਥਣ ਜੈਸਮੀਨ ਢਿੱਲੋ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਭਾਸ਼ਾ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ, ਮੁੱਖ ਮਹਿਮਾਨ ਦੇ ਰੂਪ ਵਿੱਚ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕਰਨ ਵਾਲੇ ਜ਼ਿਲ੍ਹਾ ਅਟਾਰਨੀ ਸ਼੍ਰੀਮਤੀ ਨੀਲਮ ਕੁਮਾਰੀ ਅਤੇ ਫ਼ਿਲਮ ਇੰਡਸਟਰੀ ਦੇ ਵੀਡੀਓ ਡਾਇਰੈਕਟਰ ਸ਼ੈਗੀ ਬੋਸ ਵੱਲੋਂ ਮੌਕੇ 'ਤੇ ਵੱਖ-ਵੱਖ ਵਰਗਾਂ ਦੇ ਜੇਤੂ ਵਿਦਿਆਰਥੀਆਂ ਵਿੱਚੋਂ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 1000, ਦੂਸਰੇ ਸਥਾਨ ਵਾਲੇ ਨੂੰ 750 ਅਤੇ ਤੀਸਰੇ ਸਥਾਨ ਵਾਲੇ ਨੂੰ 500 ਰੁਪਏ ਨਗਦ ਇਨਾਮ ਦੇਣ ਦੇ ਨਾਲ-ਨਾਲ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਜ਼ਿਕਰਯੋਗ ਹੈ ਕਿ ਇਹਨਾਂ ਵੱਖ-ਵੱਖ ਵਰਗਾਂ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਸਾਰੇ ਵਰਗਾਂ ਦੇ ਵਿਦਿਆਰਥੀ ਰਾਜ ਪੱਧਰ 'ਤੇ ਭਾਸ਼ਾ ਵਿਭਾਗ ਦੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈਣਗੇ। ਸਮਾਗਮ ਦੇ ਸਾਰੇ ਪ੍ਰਬੰਧਾਂ ਵਿੱਚ ਭਾਸ਼ਾ ਵਿਭਾਗ ਦੇ ਕਰਮਚਾਰੀ ਸ਼ਾਮ ਸਿੰਘ, ਮਨਦੀਪ ਸਿੰਘ ਤੇ ਰਿੰਪੀ ਗਿੱਲ ਦਾ ਵਿਸ਼ੇਸ਼ ਯੋਗਦਾਨ ਰਿਹਾ।