← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 28 ਅਪ੍ਰੈਲ 2020 - ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਵਾਸਤੇ ਲੇਬਰ ਦੀ ਘਾਟ ਨੂੰ ਮੁੱਖ ਰੱਖਦਿਆਂ ਝੋਨੇ ਦੀ ਬਿਜਾਈ ਵਾਲੀਆਂ ਮਸ਼ੀਨਾਂ ਤੇ 75 ਫ਼ੀਸਦੀ ਸਬਸਿਡੀ ਦੇਵੇ। ਉਨ੍ਹਾਂ ਕੋਰੋਨਾ ਵਾਇਰਸ ਦੇ ਇਲਾਜ ਲਈ ਤਾਇਨਾਤ ਡਾਕਟਰੀ ਅਮਲੇ ਲਈ ਗੈਰ ਮਿਆਰੀ ਪੀ. ਪੀ.ਈ ਕਿੱਟਾਂ ਦੇ ਖ਼ਰੀਦ ਮਾਮਲੇ ਦੀ ਚਰਚਾ ਕਰਦਿਆਂ ਕਿਹਾ ਕਿ ਇਸ ਦਾ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਹ ਆਰਡਰ ਕਿਸ ਨੇ ਦਿੱਤਾ। ਉਨ੍ਹਾਂ ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਦਰ ਦੇਸ਼ 'ਚ ਸਭ ਤੋਂ ਜ਼ਿਆਦਾ ਹੋਣ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ 'ਚ ਸਿਹਤ ਸਹੂਲਤਾਂ ਦੀ ਘਾਟ ਹੀ ਇਸ ਦਾ ਮੁੱਖ ਕਾਰਨ ਹੈ। ਜਿਸ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ।
Total Responses : 267