← ਪਿਛੇ ਪਰਤੋ
ਚੰਡੀਗੜ੍ਹ, 20 ਸਤੰਬਰ, 2016 : ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮ੍ਰਿਤਸਰ ਵਿਖੇ ਇੱਕ ਸਕੂਲੀ ਬਸ ਦੀ ਨਹਿਰ ਵਿੱਚ ਡਿਗਣ ਕਾਰਨ ਵਾਪਰੇ ਹਿਰਦੇਵੇਧਕ ਹਾਦਸੇ ਪ੍ਰਤੀ ਅਫ਼ਸੋਸ ਪ੍ਰਗਟ ਕਰਦਿਆਂ ਉਕਤ ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖਮੀ ਹੋਏ ਬਚਿਆਂ ਦੇ ਮਾਪਿਆਂ ਨਾਲ ਦੁਖ ਸਾਂਝਾ ਕੀਤਾ ਅਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਬਚਿਆਂ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਕਿਹਾ। ਉਹਨਾਂ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
Total Responses : 267