← ਪਿਛੇ ਪਰਤੋ
ਅਸ਼ੋਕ ਵਰਮਾ
ਮਾਨਸਾ, 10 ਮਈ 2020 - ਮਾਨਸਾ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਘਰ ਬੈਠੇ ਮਾਂ ਦਿਵਸ ਮਨਾਇਆ, ਵੱਖ ਵੱਖ ਬੱਚਿਆਂ ਨੇ ਜਿਥੇਂ ਆਪਣੀਆਂ ਮਾਵਾਂ ਨੂੰ ਪਿਆਰ ਕਰਨ ਦੀਆਂ ਤਸਵੀਰਾਂ ਪਾਈਆਂ ਉਥੇਂ ਵੱਖ ਵੱਖ ਤਰ੍ਹਾਂ ਦੇ ਮੁਕਾਬਲੇ ਵੀ ਕਰਵਾਏ ਗਏ। ਸਰਕਾਰੀ ਸੈਕੰਡਰੀ ਸਕੂਲ ਲੜਕੇ ਸਰਦੂਲਗੜ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਦੀ ਤਸਵੀਰ ਬਣਾਕੇ ਉਨਾਂ ਦੀ ਮਹਾਨ ਕੁਰਬਾਨੀ ਬਦਲੇ ਅਨੋਖੇ ਰੂਪ ਚ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸਕੂਲ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਬਿੰਟੂ ਸਿੰਘ ਅਤੇ ਬਾਦਲ ਸਿੰਘ ਨੇ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਅਪਣੇ ਹੱਥੀਂ ਖੂਬਸੂਰਤ ਤੇ ਭਾਵਪੂਰਤ ਤਸਵੀਰਾਂ ਬਣਾਈਆਂ। ਸਕੂਲ ਦੇ ਪ੍ਰਿੰਸੀਪਲ ਵਰਿੰਦਰਪਾਲ ਸਿੰਘ ਅਤੇ ਕਲਾਸ ਇੰਚਾਰਜ ਮੈਡਮ ਨੇ ਦੋਨੋਂ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ।
Total Responses : 267