ਮਨਿਸਟਰੀਅਲ ਕਰਮਚਾਰੀ ਯੂਨੀਅਨ ਨੇ ਮੁੜ ਅਪਨਾਇਆ ਸੰਘਰਸ਼ ਦਾ ਰਾਹ
--ਯੂਨੀਅਨ ਵੱਲੋਂ 10 ਤੋਂ 15 ਅਕਤੂਬਰ ਤੱਕ ਕਲਮਛੋੜ ਹੜਤਾਲ ਦਾ ਕੀਤਾ ਐਲਾਨ
--ਆਉਣ ਵਾਲੇ ਦਿਨਾਂ ਵਿੱਚ ਸੂਬਾ ਕਮੇਟੀ ਦੇ ਸੱਦੇ ਤੇ ਕੀਤਾ ਜਾਵੇਗਾ ਤਿੱਖਾ ਸੰਘਰਸ਼
ਮਾਨਸਾ, 10 ਅਕਤੂਬਰ 2022 - ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ਉੱਤੇ ਮਾਨਸਾ ਵਿੱਚ ਮਨਿਸਟੀਰੀਅਲ ਕਾਮਿਆਂ ਵੱਲੋਂ 10 ਤੋਂ 15 ਅਕਤੂਬਰ ਤੱਕ ਕਲਮਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ। ਅੱਜ ਸਮੂਹ ਕਾਮਿਆਂ ਨੇ ਡੀ.ਸੀ. ਦਫਤਰ ਵਿੱਚ ਕੰਮਕਾਜ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ ਸਾਡੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਮਨਿਸਟਰੀਅਲ ਕਰਮਚਾਰੀ ਯੂਨੀਅਨ ਨੇ ਮੁੜ ਅਪਨਾਇਆ ਸੰਘਰਸ਼ ਦਾ ਰਾਹ (ਵੀਡੀਓ ਵੀ ਦੇਖੋ)
ਪੰਜਾਬ ਸਟੇਟ ਮਨਿਸਟੀਰੀਅਲ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 10 ਤੋਂ 15 ਅਕਤੂਬਰ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ, ਜਿਸਦੇ ਚੱਲਦਿਆਂ ਮਾਨਸਾ ਵਿੱਚ ਕਾਮਿਆਂ ਨੇ ਡੀ.ਸੀ. ਦਫਤਰ ਵਿੱਚ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜਸਵੰਤ ਸਿੰਘ, ਸੰਦੀਪ ਸਿੰਘ ਅਤੇ ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਜ਼ਰੂਰ ਬਦਲੀ ਹੈ, ਪਰ ਮੌਜੂਦਾ ਸਰਕਾਰ ਵੀ ਪਿਛਲੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੇ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ ਅਤੇ ਨਾ ਹੀ ਕਰਮਚਾਰੀਆਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਦੌਰਾਨ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ 10 ਤੋਂ 15 ਅਕਤੂਬਰ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਅਗਲਾ ਸੰਘਰਸ਼ ਕੀਤਾ ਜਾਵੇਗਾ।