← ਪਿਛੇ ਪਰਤੋ
ਮਨੀਸ਼ ਸਿਸੋਦੀਆ ਨੇ ਅੰਤ੍ਰਿਮ ਜ਼ਮਾਨਤ ਪਟੀਸ਼ਨ ਵਾਪਸ ਲਈ ਚੋਣਾਂ ਲਈ ਰਾਹਤ ਚਾਹੁੰਦੇ ਸਨ ਨਵੀਂ ਦਿੱਲੀ, 20 ਅਪ੍ਰੈਲ 2024 : ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਅਰਜ਼ੀ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਿਸੋਦੀਆ ਦੀ ਤਰਫੋਂ ਅਦਾਲਤ ਵਿੱਚ ਪੇਸ਼ ਹੋਏ ਵਕੀਲ ਵਿਵੇਕ ਜੈਨ ਨੇ ਚੋਣ ਪ੍ਰਚਾਰ ਲਈ ਦਾਇਰ ਕੀਤੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ। ਸਿਸੋਦੀਆ ਦੀ ਨਿਯਮਤ ਜ਼ਮਾਨਤ ਅਰਜ਼ੀ 'ਤੇ ਅਦਾਲਤ 30 ਅਪ੍ਰੈਲ ਨੂੰ ਆਪਣਾ ਫੈਸਲਾ ਸੁਣਾਏਗੀ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿੱਚ ਸੁਣਵਾਈ ਹੋਈ।
Total Responses : 25561