ਮਰਹੂਮ ਸਿੱਧੂ ਮੂਸੇਵਾਲਾ ਲਈ ਇਨਸਾਫ ਲੈਣ ਵਾਸਤੇ ਕੀਤਾ ਜਾਵੇਗਾ ਕੈਂਡਲ ਮਾਰਚ
- ਮਾਨਸਾ ਤੋਂ ਪਿੰਡ ਜਵਾਹਰਕੇ ਕਤਲ ਵਾਲੀ ਥਾਂ ਤੇ ਪਹੁੰਚੇਗਾ ਕੈਂਡਲ ਮਾਰਚ।
- ਸਿੱਧੂ ਨੂੰ ਚਾਹੁਣ ਵਾਲੇ ਆਪਣੇ-ਆਪਣੇ ਇਲਾਕਿਆਂ ਵਿੱਚ ਕੈਂਡਲ ਮਾਰਚ ਕਰਨ - ਸਿੱਧੂ ਦੇ ਮਾਤਾ-ਪਿਤਾ।
ਮਾਨਸਾ, 24 ਅਗਸਤ 2022 - 29 ਮਈ ਨੂੰ ਪਿੰਡ ਜਵਾਹਰਕੇ ਵਿੱਚ ਕੁੱਝ ਹਮਲਾਵਰਾਂ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਬੇਸ਼ੱਕ 31 ਲੋਕਾਂ ਨੂੰ ਨਾਮਜ਼ਦ ਕਰਕੇ 22 ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਮੁੱਖ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫਤ ਵਿਚੋਂ ਬਾਹਰ ਹਨ ਅਤੇ ਪੁਲਿਸ ਵੱਲੋਂ ਉਹਨਾਂ ਦੀ ਜਲਦ ਤੋਂ ਜਲਦ ਗ੍ਰਿਫਤਾਰੀ ਦੀ ਗੱਲ ਕਹੀ ਜਾ ਰਹੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਮਰਹੂਮ ਸਿੱਧੂ ਮੂਸੇਵਾਲਾ ਲਈ ਇਨਸਾਫ ਲੈਣ ਵਾਸਤੇ ਕੀਤਾ ਜਾਵੇਗਾ ਕੈਂਡਲ ਮਾਰਚ (ਵੀਡੀਓ ਵੀ ਦੇਖੋ)
ਸਿੱਧੂ ਮੂਸੇਵਾਲੇ ਦੇ ਪਰਿਵਾਰ ਵੱਲੋਂ ਆਮ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਦੇ ਪੁੱਤ ਸਿੱਧੂ ਮੂਸੇਵਾਲਾ ਲਈ ਇਨਸਾਫ ਲੈਣ ਵਾਸਤੇ ਕੱਲ ਨੂੰ ਮਾਨਸਾ ਦੇ ਲਕਸ਼ਮੀ ਨਰਾਇਣ ਮੰਦਰ ਤੋਂ ਲੈ ਕੇ ਪਿੰਡ ਜਵਾਹਰਕੇ ਦੇ ਕਤਲ ਵਾਲੇ ਸਥਾਨ ਤੱਕ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲੇ ਅਤੇ ਇਨਸਾਫ ਪਸੰਦ ਲੋਕਾਂ ਨੂੰ ਅਪੀਲ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਸਰਪੰਚ ਚਰਨ ਕੌਰ ਨੇ ਬੇਨਤੀ ਕੀਤੀ ਹੈ ਕਿ ਉਹ ਇੱਕ ਥਾਂ ਤੇ ਇਕੱਤਰ ਹੋਣ ਦੀ ਬਜਾਏ ਕੱਲ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਸ਼ਾਂਤਮਈ ਤਰੀਕੇ ਨਾਲ ਕੈਂਡਲ ਮਾਰਚ ਕੱਢਣ ਤਾਂ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਇਆ ਜਾ ਸਕੇ।