← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 10 ਮਈ 2020 - ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਫਰੰਟਲਾਈਨ ’ਚ ਲੜ ਰਹੀਆਂ ਮਲਟੀਪਰਪਜ਼ ਹੈਲਥ ਵਰਕਰਾਂ ਨੇ ਅੱਜ ਬਠਿੰਡਾ ਦੇ ਰੇਲਵੇ ਸਟੇਸ਼ਨ ਤੇ ਮਰੀਜਾਂ ਦੀ ਜਾਂਚ ਵੀ ਕੀਤੀ ਅਤੇ ਰੋਸ ਜਤਾਉਣ ਦਾ ਸਿਲਸਿਲਾ ਜਾਰੀ ਰੱਖਦਿਆਂ ਕਾਲੇ ਬਿੱਲੇ ਲਾਏ। ਯੂਨੀਅਨ ਦੀ ਪ੍ਰਧਾਨ ਹਰਜਿੰਦਰ ਕੌਰ ਨੇ ਦੱਸਿਆ ਕਿ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਨੇ ਉਨਾਂ ਨੂੰ ਵਿਭਾਗ ‘ਚ ਰੈਗੂਲਰ ਨਾ ਕਰਨ ਦੇ ਵਿਰੋਧ ਵਿਚ ਸੰਘਰਸ਼ ਸ਼ੁਰੂ ਕੀਤਾ ਹੈ ਜਿਸ ਨੂੰ ਸਿਰੇ ਚਾੜ ਕੇ ਹੀ ਦਮ ਲਿਆ ਜਾਏਗਾ। ਉਨਾਂ ਦੱਸਿਆ ਕਿ ਉਹ ਬਹੁਤ ਹੀ ਘੱਟ ਤਨਖਾਹ ‘ਤੇ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ ਸਰਕਾਰ ਉਨਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਉਨਾਂ ਸਰਕਾਰ ਤੋਂ ਉਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਰੈਗੂਲਰ ਕਰਨ ਦੀ ਮੰਗ ਹੈ।
Total Responses : 267