ਮਲੇਰਕੋਟਲਾ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਬੈਲੇਟ ਪੇਪਰ ਰਾਹੀਂ ਆਪਣੀ ਵੋਟ ਦਾ ਕੀਤਾ ਇਸਤੇਮਾਲ
- ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦਾ ਹੋਕਾ ਦੇਣ ਗਰੀਨ ਪੋਲਿੰਗ ਸਟੇਸ਼ਨ ਸਥਾਪਿਤ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 31ਮਈ : 2024 - ਸਹਾਇਕ ਰਿੰਟਰਨਿਗ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ ਨੇ ਅੱਜ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਬੈਲੇਟ ਪੇਪਰ ਰਾਹੀਂ ਆਪਣੀ ਵੋਟ ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾਈ । ਉਨ੍ਹਾਂ ਬੈਲਟ ਪੇਪਰ ਰਾਹੀਂ ਵੋਟ ਪਾਉਣ ਉਪਰੰਤ ਜ਼ਿਲ੍ਹਾ ਮਾਲੇਰਕੋਟਲਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮਿਤੀ 1 ਜੂਨ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਤਾਂ ਜੋ ਲੋਕਤੰਤਰ ਨੂੰ ਮਜਬੂਤ ਕੀਤਾ ਜਾ ਸਕੇ ਅਤੇ ਸਹੀ ਸਰਕਾਰ ਦਾ ਚੋਣ ਕਰਨ ਵਿੱਚ ਆਪਣੀ ਅਹਿਮ ਹਿੱਸੇਦਾਰੀ ਨੂੰ ਯਕੀਨੀ ਕੀਤਾ ਜਾ ਸਕੇ
ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਦਾ ਸੁਨੇਹਾ ਦੇਣ ਲਈ ਗਰੀਨ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਥੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਵੋਟ ਪਾਉਣ 'ਤੇ ਬੂਟੇ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 02 ਪੋਲਿੰਗ ਸਟੇਸ਼ਨ ਦਿਵਿਆਂਗਜਨ ਮੁਲਾਜ਼ਮਾਂ ਵੱਲੋਂ ਸੰਚਾਲਤ ਕੀਤੇ ਜਾਣਗੇ। ਜਦਕਿ ਹਰ ਹਲਕੇ ਵਿੱਚ ਮਹਿਲਾਵਾਂ ਵੱਲੋਂ ਚਲਾਏ ਜਾਣ ਵਾਲੇ ਦੋ ਪਿੰਕ ਪੋਲਿੰਗ ਸਟੇਸ਼ਨਾਂ ਤੋਂ ਇਲਾਵਾ ਇੱਕ ਪੋਲਿੰਗ ਸਟੇਸ਼ਨ ਨੌਜਵਾਨਾਂ ਵੱਲੋਂ ਵੀ ਸੰਚਾਲਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵੋਟ ਪ੍ਰਤੀਸ਼ਤ ਦਰ ਵਧਾਉਣ ਲਈ ਵੱਖੋ ਵੱਖਰੇ ਬੂਥਾਂ 'ਤੇ ਵੱਖਰੇ ਵੱਖਰੇ ਉਪਰਾਲੇ ਕੀਤੇ ਗਏ ਹਨ ਜਿਸ ਸਦਕਾ ਵੋਟ ਪ੍ਰਤੀਸ਼ਤ ਦੀ ਦਰ ਵਧਾਈ ਜਾ ਸਕੇ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਬੂਥਾਂ 'ਤੇ ਠੰਢੇ ਮਿੱਠੇ ਜਲ, ਛਾਂਦਾਰ ਵੈਟਿੰਗ ਏਰੀਏ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਅੰਤਾਂ ਦੀ ਗਰਮੀ ਤੋਂ ਰਾਹਤ ਮਿਲ ਸਕੇ ।