ਮਾਝਾ 2022 ਵਿਧਾਨ ਸਭਾ ਚੋਣਾਂ ਦੇ ਕੀ ਰਹੇ ਨਤੀਜੇ ? ਪੜ੍ਹੋ ਪੂਰੀ ਖਬਰ
ਪਰਵਿੰਦਰ ਸਿੰਘ ਕੰਧਾਰੀ ਦੀ ਖਾਸ ਰਿਪੋਰਟ
ਫਰੀਦਕੋਟ, 13 ਮਾਰਚ 2022 - 2022 ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆ ਗਏ ਹਨ ਤੇ ਬਾਬੂਸ਼ਾਹੀ ਡਾਟ ਕਾਮ ਦੇ ਦਰਸ਼ਕਾਂ ਤੱਕ ਮਾਝੇ ਦੀਆਂ 25 ਵਿਧਾਨ ਸਭਾ ਸੀਟਾਂ ਤੇ ਕਿਸ ਉਮੀਦਵਾਰ ਨੂੰ ਕਿੰਨੀਆਂ ਵੋਟਾਂ ਪਾਈਆਂ ਪੂਰੀ ਜਾਣਕਾਰੀ ਸਾਹਿਤ ਦੱਸਦੇ ਹਾਂ। ਮਾਝੇ ਦੇ ਪਹਿਲੇ ਹਲਕੇ ਦੀ ਗੱਲ ਕਰੀਏ ਸੁਜਾਨਪੁਰ ਇੱਥੋਂ ਦੀ ਸੀਟ ਕਾਂਗਰਸ ਪਾਰਟੀ ਦੇ ਉਮੀਦਵਾਰ ਨਰੇਸ਼ ਪੁਰੀ ਨੇ ਜਿੱਤੀ ਹੈ ਇਨ੍ਹਾਂ ਨੂੰ 46916 ਵੋਟਾਂ ਮਿਲੀਆਂ, ਬੀਜੇਪੀ ਦੇ ਉਮੀਦਵਾਰ ਦਿਨੇਸ਼ ਕੁਮਾਰ ਬੱਬੂ ਨੂੰ 42280 ਵੋਟਾਂ ਮਿਲੀਆਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਿਤ ਸਿੰਘ 29310 , ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜ ਕੁਮਾਰ ਗੁਪਤਾ ਨੂੰ 7,999 ਵੋਟਾਂ ਮਿਲੀਆਂ ਤੇ ਇੱਥੋ ਦੀ ਕਾਂਗਰਸ ਪਾਰਟੀ ਦੇ ਉਮੀਦਵਾਰ ਨਰੇਸ਼ ਪੁਰੀ ਨੇ ਭਾਜਪਾ ਦੇ ਉਮੀਦਵਾਰ ਦਿਨੇਸ਼ ਕੁਮਾਰ ਬੱਬੂ ਨੂੰ 4636 ਵੋਟਾਂ ਦੇ ਫਰਕ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਜੇਕਰ ਵਿਧਾਨ ਸਭਾ ਹਲਕਾ ਭੋਆ ਦੀ ਗੱਲ ਕਰੀਏ ਇਹ ਸੀਟ ਆਮ ਆਦਮੀ ਪਾਰਟੀ ਨੇ ਜਿੱਤੀ ਹੈ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲ ਚੰਦ ਨੂੰ 50339 ਵੋਟਾਂ ਮਿਲੀਆਂ, ਕਾਂਗਰਸ ਪਾਰਟੀ ਦੇ ਉਮੀਦਵਾਰ ਜੋਗਿੰਦਰ ਪਾਲ ਨੂੰ 49135, ਬੀਜੇਪੀ ਦੇ ਉਮੀਦਵਾਰ ਸੀਮਾ ਕੁਮਾਰੀ ਨੂੰ 29132 , ਬਸਪਾ ਦੇ ਉਮੀਦਵਾਰ ਰਾਕੇਸ਼ ਕੁਮਾਰ ਨੂੰ 5046 ਵੋਟਾਂ ਮਿਲੀਆਂ ਹਨ। ਇਥੋਂ ਦੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲ ਚੰਦ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੋਗਿੰਦਰ ਪਾਲ ਨੂੰ 1204 ਵੋਟਾਂ ਨਾਲ ਹਰਾ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਪਠਾਨਕੋਟ ਦੀ ਇਹ ਸੀਟ ਭਾਜਪਾ ਨੇ ਜਿੱਤੀ ਹੈ।
ਇੱਥੋਂ ਭਾਜਪਾ ਦੇ ਉਮੀਦਵਾਰ ਅਸ਼ਵਨੀ ਸ਼ਰਮਾ ਨੂੰ 43132 ਵੋਟਾਂ , ਕਾਂਗਰਸ ਪਾਰਟੀ ਦੇ ਉਮੀਦਵਾਰ ਅਮਿਤ ਵਿਜ ਨੂੰ 35373 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਭੂਤੀ ਸ਼ਰਮਾ ਨੂੰ 32451ਵੋਟਾਂ, ਬਸਪਾ ਦੇ ਉਮੀਦਵਾਰ ਐਡਵੋਕੇਟ ਜਯੋਤੀ ਪਾਲ ਭੀਮ ਨੂੰ 1079 ਵੋਟਾਂ ਮਿਲੀਆਂ। ਇੱਥੋ ਦੀ ਭਾਜਪਾ ਦੇ ਉਮੀਦਵਾਰ ਅਸ਼ਵਨੀ ਸ਼ਰਮਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਿਤ ਵਿਜ ਨੂੰ 7759 ਵੋਟਾਂ ਨਾਲ ਹਰਾ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਗੁਰਦਾਸਪੁਰ ਹਲਕੇ ਦੀ ਇੱਥੋਂ ਦੀ ਕਾਂਗਰਸ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਕਾਂਗਰਸ ਪਾਰਟੀ ਦੇ ਉਮੀਦਵਾਰ ਬਰਿੰਦਰਜੀਤ ਸਿੰਘ ਪਾਹੜਾਂ ਨੂੰ 43743 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ 36408 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਰਮਨ ਬਹਿਲ ਨੂੰ 29500 ਵੋਟਾਂ, ਭਾਜਪਾ ਦੇ ਉਮੀਦਵਾਰ ਪਰਮਿੰਦਰ ਸਿੰਘ ਗਿੱਲ ਨੂੰ 9819 ਵੋਟਾਂ ਮਿਲੀਆਂ ਹਨ। ਇੱਥੋਂ ਦੀ ਕਾਂਗਰਸ ਪਾਰਟੀ ਦੇ ਉਮੀਦਵਾਰ ਬਰਿੰਦਰਜੀਤ ਸਿੰਘ ਪਾਹੜਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੂੰ 7335 ਵੋਟਾਂ ਨਾਲ ਹਰਾ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਦੀਨਾਨਗਰ ਦੀ ਇੱਥੋ ਕਾਂਗਰਸ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਕਾਂਗਰਸ ਪਾਰਟੀ ਦੇ ਉਮੀਦਵਾਰ ਅਰੁਣਾ ਚੌਧਰੀ ਨੂੰ 51133 , ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਮਸ਼ੇਰ ਸਿੰਘ ਨੂੰ 50002 ਵੋਟਾਂ, ਬੀਜੇਪੀ ਦੇ ਉਮੀਦਵਾਰ ਰੇਨੂੰ ਕਸ਼ਿਅਪ ਨੂੰ 20560 , ਬਸਪਾ ਦੇ ਉਮੀਦਵਾਰ ਕਮਲਜੀਤ ਚਾਵਲਾ ਨੂੰ 15534 ਵੋਟਾਂ ਮਿਲੀਆਂ ਹਨ।
ਇੱਥੋ ਦੀ ਕਾਂਗਰਸ ਪਾਰਟੀ ਦੇ ਉਮੀਦਵਾਰ ਅਰੁਣਾ ਚੌਧਰੀ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਮਸ਼ੇਰ ਸਿੰਘ ਨੂੰ 1131 ਵੋਟਾਂ ਨਾਲ ਹਰਾ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਕਾਦੀਆਂ ਦੀ ਇੱਥੇ ਵੀ ਕਾਂਗਰਸ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਇੱਥੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੇ 48679 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਨੇ 41505 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਸੇਖਵਾਂ ਨੇ 34916 ਵੋਟਾਂ ਪ੍ਰਾਪਤ ਕੀਤੀਆਂ ਹਨ। ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਨੂੰ 7174 ਵੋਟਾਂ ਨਾਲ ਹਰਾ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਬਟਾਲਾ ਦੀ ਇਹ ਸੀਟ ਆਮ ਆਦਮੀ ਪਾਰਟੀ ਨੇ ਜਿੱਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਨੇ 55570 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਅਸ਼ਵਨੀ ਸ਼ੇਖਰੀ ਨੇ 27098 , ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੂੰ 23251 ਵੋਟਾਂ, ਭਾਜਪਾ ਦੇ ਉਮੀਦਵਾਰ ਫਤੇਹਜੰਗ ਸਿੰਘ ਬਾਜਵਾ ਨੂੰ 13879 ਵੋਟਾਂ ਮਿਲੀਆਂ ਹਨ। ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਸ਼ਵਨੀ ਸ਼ੇਖਰੀ ਨੂੰ 28472 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਸ਼੍ਰੀ ਹਰਗੋਬਿੰਦਪੁਰ ਦੀ ਇਹ ਸੀਟ ਆਮ ਆਦਮੀ ਪਾਰਟੀ ਨੇ ਜਿੱਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਅਮਰਪਾਲ ਸਿੰਘ ਨੂੰ 53205, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਨੂੰ 36242 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਨੂੰ 24563 ਵੋਟਾਂ ਪ੍ਰਾਪਤ ਹੋਈਆਂ ਹਨ। ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਅਮਰਪਾਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਨੂੰ 16963 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਫਤਿਹਗੜ੍ਹ ਚੂੜੀਆਂ ਦੀ ਇੱਥੋ ਕਾਂਗਰਸ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ।
ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ 46311 ਵੋਟਾਂ, ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ 40766 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਪੰਨੂ ਨੂੰ 35819 ਵੋਟਾਂ ਮਿਲੀਆਂ ਹਨ। ਇੱਥੋ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ 5545 ਵੋਟਾਂ ਨਾਲ ਹਰਾ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਡੇਰਾ ਬਾਬਾ ਨਾਨਕ ਦੀ ਇਹ ਸੀਟ ਕਾਂਗਰਸ ਪਾਰਟੀ ਨੇ ਜਿੱਤੀ ਹੈ। ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ 52555 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੂੰ 52089 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ 31742 ਵੋਟਾਂ ਮਿਲੀਆਂ ਹਨ।
ਇੱਥੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੂੰ 466 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਅਜਨਾਲਾ ਦੀ ਇੱਥੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ 43555 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਮਰਪਾਲ ਸਿੰਘ ਅਜਨਾਲਾ 35712 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ 33853 ਵੋਟਾਂ ਮਿਲੀਆਂ ਹਨ। ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਮਰਪਾਲ ਸਿੰਘ ਅਜਨਾਲਾ ਨੂੰ 7843 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਰਜਾਂਸਾਸੀ ਦੀ ਇੱਥੇ ਕਾਂਗਰਸ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ।
ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿੰਘ ਸਰਕਾਰੀਆ ਨੇ 46872 ਵੋਟਾਂ, ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਵੀਰ ਸਿੰਘ ਲੋਪੋਕੇ ਨੇ 41398, ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ 37426, ਭਾਜਪਾ ਦੇ ਉਮੀਦਵਾਰ ਮੁਖਵਿੰਦਰ ਸਿੰਘ ਨੇ 2409 ਵੋਟਾਂ ਮਿਲੀਆਂ ਹਨ। ਇੱਥੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿੰਘ ਸਰਕਾਰੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀਰ ਸਿੰਘ ਲੋਪੋਕੇ ਨੂੰ 5474 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਮਜੀਠੇ ਇਸ ਸੀਟ ਤੇ ਜਿੱਤ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਾਪਤ ਕੀਤੀ ਹੈ। ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਬੀਬੀ ਗਾਨੀਵ ਕੌਰ ਮਜੀਠੀਆ ਨੂੰ 57027 ਵੋਟਾਂ , ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਲਾਲੀ ਮਜੀਠੀਆ ਨੂੰ 30965, ਕਾਂਗਰਸ ਪਾਰਟੀ ਦੇ ਉਮੀਦਵਾਰ ਜਗਵਿੰਦਰ ਪਾਲ ਸਿੰਘ ਨੂੰ 26008 ਵੋਟਾਂ ਪ੍ਰਾਪਤ ਹੋਈਆਂ ਹਨ। ਇਥੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਗਾਨੀਵ ਕੌਰ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਲਾਲੀ ਮਜੀਠੀਆ ਨੂੰ 26062 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਜੰਡਿਆਲਾ ਦੀ ਇੱਥੇ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਭਜਨ ਸਿੰਘ ਏਟੀਓ ਨੂੰ 59724 ਵੋਟਾਂ , ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿੰਘ ਡੈਨੀ ਨੂੰ 34341, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਲਕੀਤ ਸਿੰਘ ਨੂੰ 26302 ਵੋਟਾਂ ਪ੍ਰਾਪਤ ਹੋਈਆਂ ਹਨ। ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਹਰਭਜਨ ਸਿੰਘ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿੰਘ ਡੈਨੀ ਨੂੰ 25383 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਅੰਮ੍ਰਿਤਸਰ ਨੌਰਥ ਦੀ ਇੱਥੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੈ ਪ੍ਰਤਾਪ ਨੂੰ 58133, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੂੰ 29815 , ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਦੱਤੀ 18983, ਭਾਜਪਾ ਦੇ ਉਮੀਦਵਾਰ ਸੁਖਵਿੰਦਰ ਸਿੰਘ ਨੂੰ 13865 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੈ ਪ੍ਰਤਾਪ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੂੰ 28318 ਵੋਟਾਂ ਨਾਲ ਹਰਾ ਕੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਅੰਮ੍ਰਿਤਸਰ ਵੈਸਟ ਇੱਥੇ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ।
ਡਾ ਜਸਬੀਰ ਸਿੰਘ ਨੇ 69251 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਕੁਮਾਰ ਵੇਰਕਾ ਨੂੰ 25338 , ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਲਵੀਰ ਸਿੰਘ ਵੇਰਕਾ ਨੂੰ 10370, ਭਾਜਪਾ ਦੇ ਉਮੀਦਵਾਰ ਕੁਮਾਰ ਅਮਿਤ ਐਡਵੋਕੇਟ ਨੂੰ 8999 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਜਸਬੀਰ ਸਿੰਘ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਕੁਮਾਰ ਵੇਰਕਾ ਨੂੰ 43913 ਵੋਟਾਂ ਨਾਲ ਹਰਾ ਕੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਅੰਮ੍ਰਿਤਸਰ ਸੈਂਟਰਲ ਦੀ ਇੱਥੇ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੈ ਗੁਪਤਾ ਨੇ 40837 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਓਮਪ੍ਰਕਾਸ਼ ਸੋਨੀ ਨੇ 26811, ਭਾਜਪਾ ਦੇ ਉਮੀਦਵਾਰ 13551 ਵੋਟਾਂ, ਬਸਪਾ ਦੇ ਉਮੀਦਵਾਰ 4016 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੈ ਗੁਪਤਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਓਮ ਪ੍ਰਕਾਸ਼ ਸੋਨੀ ਨੂੰ 14026 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।
ਜੇਕਰ ਗੱਲ ਕਰੀਏ ਅੰਮ੍ਰਿਤਸਰ ਈਸਟ ਦੀ ਇੱਥੇ ਵੀ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਜੀਵਨਜੋਤ ਕੌਰ ਨੂੰ 39679 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ 32929 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਮਜੀਠੀਆ ਨੂੰ 25188 , ਭਾਜਪਾ ਦੇ ਉਮੀਦਵਾਰ ਡਾ ਜਗਮੋਹਨ ਸਿੰਘ ਰਾਜੂ ਨੂੰ 7286 ਵੋਟਾਂ ਪ੍ਰਾਪਤ ਹੋਈਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਜੀਵਨਜੋਤ ਕੌਰ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ 6750 ਵੋਟਾਂ ਨਾਲ ਹਰਾ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਅੰਮ੍ਰਿਤਸਰ ਸਾਊਥ ਦੀ ਇੱਥੇ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਇੰਦਰਬੀਰ ਸਿੰਘ ਨਿੱਜਰ ਨੂੰ 53053 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ 25550, ਕਾਂਗਰਸ ਪਾਰਟੀ ਦੇ ਉਮੀਦਵਾਰ ਇੰਦਰਬੀਰ ਸਿੰਘ ਬੁਲਾਰੀਆ ਨੂੰ 22467 ਵੋਟਾਂ ਮਿਲੀਆਂ।
ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਇੰਦਰਬੀਰ ਸਿੰਘ ਨਿੱਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੂੰ 27503 ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਅਟਾਰੀ ਦੀ ਇੱਥੇ ਵੀ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਨੂੰ 56798 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜਾਰ ਸਿੰਘ ਰਾਣੀਕੇ ਨੂੰ 37004, ਕਾਂਗਰਸ ਪਾਰਟੀ ਦੇ ਉਮੀਦਵਾਰ ਤਰਸੇਮ ਸਿੰਘ ਡੀਸੀ ਨੂੰ 26204, ਭਾਜਪਾ ਦੇ ਉਮੀਦਵਾਰ ਬਲਵਿੰਦਰ ਕੌਰ ਨੂੰ 2548 ਵੋਟਾਂ ਮਿਲੀਆਂ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜਾਰ ਸਿੰਘ ਰਾਣੀਕੇ ਨੂੰ 19794 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਤਰਨਤਾਰਨ ਵਿਧਾਨ ਸਭਾ ਹਲਕਾ ਦੀ ਇੱਥੇ ਵੀ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਕਸ਼ਮੀਰ ਸਿੰਘ ਸੋਹਲ ਨੂੰ 52935 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ 39347 , ਕਾਂਗਰਸ ਪਾਰਟੀ ਦੇ ਉਮੀਦਵਾਰ ਡਾ ਧਰਮਬੀਰ ਅਗਨੀਹੋਤਰੀ ਨੂੰ 26535 ਵੋਟਾਂ ਮਿਲੀਆਂ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਕਸ਼ਮੀਰ ਸਿੰਘ ਸੋਹਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ 13588 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਖੇਮਕਰਨ ਦੀ ਇੱਥੇ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਣ ਸਿੰਘ ਧੁਨ ਨੇ 64541 ਵੋਟਾਂ , ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ 52659 , ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ 28859 ਵੋਟਾਂ ਮਿਲੀਆਂ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਣ ਸਿੰਘ ਧੁਨ ਨੇ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ 11882 ਵੋਟਾਂ ਨਾਲ ਹਰਾ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਪੱਟੀ ਦੀ ਇੱਥੇ ਵੀ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ 57323 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ 46324 ਵੋਟਾਂ , ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਨੂੰ 33009 ਵੋਟਾਂ ਪ੍ਰਾਪਤ ਹੋਈਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ 10999 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਖਡੂਰ ਸਾਹਿਬ ਦੀ ਇੱਥੋਂ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਲਾਪਪੂਰ ਨੇ 55756 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਮੋਹਨ ਸਿੰਘ 39265, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਬਰਾਮਪੁਰਾ 38532 ਵੋਟਾਂ ਪ੍ਰਾਪਤ ਹੋਈਆਂ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਲਾਪਪੂਰ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਮੋਹਨ ਸਿੰਘ ਨੂੰ 16491 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ। ਜੇਕਰ ਗੱਲ ਕਰੀਏ ਬਾਬਾ ਬਕਾਲਾ ਦੀ ਇੱਥੇ ਵੀ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਬੀਰ ਸਿੰਘ ਨੂੰ 52468 ਵੋਟਾਂ, ਕਾਂਗਰਸ ਪਾਰਟੀ ਦੇ ਉਮੀਦਵਾਰ ਸੰਤੋਖ ਸਿੰਘ ਨੂੰ 32916, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਜੀਤ ਸਿੰਘ ਨੂੰ 30969 ਵੋਟਾਂ, ਭਾਜਪਾ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਮੰਨਾ ਨੂੰ 5366 ਵੋਟਾਂ ਮਿਲੀਆਂ। ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਬੀਰ ਸਿੰਘ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਤੋਖ ਸਿੰਘ ਨੂੰ 19552 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ।