← ਪਿਛੇ ਪਰਤੋ
ਅਸ਼ੋਕ ਵਰਮਾ
ਮਾਨਸਾ, 11 ਅਗਸਤ 2020 - ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਬਲਾਕ ਬੁਢਲਾਡਾ ਦੇ ਪਿੰਡ ਹਸਨਪੁਰ ਵਿਖੇ ਸ਼ੱਕੀ ਵਿਅਕਤੀਆਂ ਦੀ ਸੈਂਪਲਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸੈਂਪਲਿੰਗ ਟੀਮ ਦੇ ਇੰਚਾਰਜ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੀਆਂ ਹਦਾਇਤਾਂ ਅਨੁਸਾਰ ਟੀਮ ਵੱਲੋਂ ਬਲਾਕ ਬੁਢਲਾਡਾ ਦੇ ਪਿੰਡ ਹਸਨਪੁਰ ਵਿਖੇ ਨਰੇਗਾ ਭਵਨ 'ਚ 100 ਦੇ ਕਰੀਬ ਸੈਂਪਲ ਇਕੱਤਰ ਕੀਤੇ ਗਏ। ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਲਏ ਗਏ 100 ਸੈਂਪਲਾਂ ਵਿੱਚੋਂ 35 ਸੈਂਪਲ ਐਟੀਜਨ ਕਿੱਟ ਰਾਹੀਂ ਇਕੱਤਰ ਕੀਤੇ ਗਏ। ਜਿਨ੍ਹਾਂ ਦਾ 30 ਮਿੰਟ ਦੇ ਸਮੇਂ ਉਪਰੰਤ ਨਤੀਜਾ ਨੈਗੇਟਿਵ ਪਾਇਆ ਗਿਆ। ਉਨ੍ਹਾਂ ਦੱਸਿਆ ਕਿ 65 ਸੈਂਪਲ ਆਰ.ਟੀ. ਪੀ.ਸੀ.ਆਰ. ਰਾਹੀਂ ਪਟਿਆਲਾ ਲੈਬ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਸੈਂਪਲਿੰਗ ਕਰਨ ਦਾ ਮੰਤਵ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣਾ ਹੈ। ਉਨ੍ਹਾਂ ਲੋਕਾਂ ਨੂੰ ਮਾਸਕ ਪਾਉਣ, ਵਾਰ-ਵਾਰ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਨਾਲ ਸਾਫ਼ ਰੱਖਣ ਅਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦਰਮਿਆਨ ਨਿਰਧਾਰਿਤ ਦੂਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨਾਲ ਹੀ ਲੋਕਾਂ ਨੂੰ ਚੰਗਾ ਖਾਣਾ ਖਾਣ ਲਈ ਵੀ ਪ੍ਰੇਰਿਤ ਕੀਤਾ।
Total Responses : 267