ਮਾਨਸਾ ਦੇ ਕਾਰਜਕਾਰੀ ਐਸ ਐਮ ਓ ਨੇ ਆਪਣਾ ਅਸਤੀਫ਼ਾ ਲਿਆ ਵਾਪਿਸ
ਮਾਨਸਾ, 7 ਮਈ 2021 - ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ. ਸੁਸ਼ਾਂਤ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ਅਤੇ ਅਫ਼ਸਰਸ਼ਾਹੀ ਵਲੋਂ ਸਹਿਯੋਗ ਨਾ ਮਿਲਣ ਕਰ ਕੇ ਉਨ੍ਹਾਂ ਅਜਿਹਾ ਕਦਮ ਚੁੱਕਿਆ ਸੀ। ਪਰ ਉਨ੍ਹਾਂ ਨੇ ਹੁਣ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ।
ਇਸ ਸਬੰਧੀ ਉਨ੍ਹਾਂ ਨੇ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਅਤੇ ਸੀਨੀਅਰ ਅਫਸਰਾਂ ਦੇ ਕਹਿਣ 'ਤੇ ਅਸਤੀਫਾ ਵਾਪਿਸ ਲੈ ਲਿਆ ਗਿਆ ਹੈ।