ਅਸ਼ੋਕ ਵਰਮਾ
ਬਠਿੰਡਾ, 4 ਅਪ੍ਰੈਲ 2020 - ਮਾਨਸਾ ਪੁਲਿਸ ਵੱਲੋੋਂ ਪਬਲਿਕ ਦੀ ਸੁਰੱਖਿਆਂ ਲਈ ਅਤੇ ਕਾਨੂੰਨ ਦੀ ਸਖਤੀ ਨਾਲ ਪਾਲਣਾ ਯਕੀਨੀ ਬਨਾਉਣ ਲਈ ਫਲੈਗ ਮਾਰਚ, ਰੋਡ ਮਾਰਚ ਅਤੇ ਨਾਕਾਬੰਦੀਆਂ ਲਗਾਤਾਰ ਜਾਰੀ ਹਨ। ਲਾਊਡ ਸਪੀਕਰਾਂ ਰਾਹੀ ਲੋਕਾਂ ਨੂੰ ਡਰਨ ਦੀ ਬਜਾਏ ਆਪਣੇ ਘਰਾਂ ਤੋੋਂ ਬਾਹਰ ਨਾ ਨਿਕਲਣ ਅਤੇ ਸਾਵਧਾਨੀਆਂ ਦੀ ਵਰਤੋੋਂ ਕਰਕੇ ਇਸ ਵਾਇਰਸ ਤੋੋਂ ਬਚਾਅ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਐਸਐਸਪੀ ਮਾਨਸਾ ਡਾ:ਨਰਿੰਦਰ ਭਾਰਗਵ, ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋੋਂ ਰੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ। ਆਮ ਲੋਕਾਂ ਨੂੰ ਕੋਈ ਔੌਕੜ ਪੇਸ਼ ਨਾ ਆਵੇ, ਇਸ ਗੱਲ ਨੂੰ ਯਕੀਨੀ ਬਨਾਉਣ ਲਈ ਪੁਲਿਸ ਪ੍ਰਸਾਸ਼ਨ ਜਰੂਰੀ ਵਸਤਾਂ ਅਤੇ ਜਰੂਰੀ ਸੇਵਾਵਾਂ ਲੋੋੜਵੰਦਾਂ ਨੂੰ ਘਰੋ ਘਰੀ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾ ਰਹੀ ਹੈ।
ਉਨਾਂ ਦੱਸਿਆ ਕਿ ਪੰਚਾਇਤਾਂ ਅਤੇ ਸਮਾਜਸੇਵੀ ਸੰਸਥਾਵਾਂ ਦੀ ਮੱਦਦ ਨਾਲ ਲੋੜਵੰਦ ਵਿਅਕਤੀਆਂ ਲਈ ਭੋੋਜਨ ਤੇ ਰੋੋਜਾਨਾਂ ਵਰਤੋੋਂ ਵਾਲਾ ਸਮਾਨ ਵੀ ਘਰ ਘਰ ਜਾ ਕੇ ਮੁਫਤ ਵੰਡਿਆਂ ਜਾ ਰਿਹਾ ਹੈ। ਵਿਲੇਜ ਪੁਲਿਸ ਅਫਸਰ ਅਤੇ ਸਵੈ-ਸਹਾਇਤਾ ਗਰੁੱਪ ਠੀਕਰੀ ਪਹਿਰੇ ਕਾਇਮ ਕਰਕੇ ਲੋਕਾਂ ਨੂੰ ਘਰਾਂ ਤੋੋਂ ਬਾਹਰ ਨਾ ਨਿਕਲਣ, ਆਪਣੇ ਹੱਥ ਸਾਬਨ ਨਾਲ ਸਾਫ ਰੱਖਣ, ਸੈਨੀਟਾਈਜਰ ਅਤੇ ਮਾਸਕ ਦੀ ਵਰਤੋੋ ਕਰਨ, ਫਿਜੀਕਲ ਡਿਸਟੈਂਸ ਰੱਖਣ, ਇਕੱਠ ਨਾ ਕਰਨ ਲਈ ਪ੍ਰੇਰਿਤ ਕਰਕੇ ਕਰਫਿਊ ਨੂੰ ਸਫਲ ਬਣਾ ਰਹੇ ਹਨ। ੈ। ਪ੍ਰਸਾਸ਼ਨ ਵੱਲੋੋਂ ਵੀ ਵਾਇਰਸ ਦੀ ਰੋਕਥਾਮ ਸਬੰਧੀ ਜਨਤਕ ਥਾਵਾਂ, ਬਾਜ਼ਾਰ, ਭੀੜ-ਭੁੜੱਕੇ ਵਾਲੀਆ ਥਾਵਾਂ ਨੂੰ ਦਵਾਈ ਦਾ ਛਿੜਕਾ ਕਰਵਾ ਕੇ ਸੈਨੀਟਾਈਜ ਕਰਵਾਉਣ ਦੀ ਮੁਹਿੰਮ ਜਾਰੀ ਹੈ।
ਅੰਤ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਕੋੋਰੋਨਾ ਵਾਇਰਸ ਤੋਂ ਡਰਨ ਦੀ ਲੋੋੜ ਨਹੀ, ਸਗੋਂ ਸਾਨੂੰ ਚੰਗੇ ਨਾਗਰਿਕ ਬਣ ਕੇ ਆਪਣੇ ਘਰਾਂ ਅੰਦਰ ਰਹਿ ਕੇ ਲੋੋੜੀਦੀਆਂ ਸਾਵਧਾਨੀਆਂ ਅਪਨਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਅ ਕਰਨ ਲਈ ਜਿੰਮੇਵਾਰ ਬਨਣਾ ਚਾਹੀਦਾ ਹੈ। ਪੁਲਿਸ ਪ੍ਰਸਾਸ਼ਨ, ਮਾਨਸਾ ਜਿਲ੍ਹਾ ਦੇ ਵਾਸੀਆਂ ਦੀ ਰਖਵਾਲੀ ਲਈ ਅਤੇ ਕਾਨੂੰਨ ਵਿਵਸਥਾਂ ਨੂੰ ਬਰਕਰਾਰ ਰੱਖਣ ਵਿੱਚ ਪੂਰੀ ਤਰਾ ਵਚਨਬੱਧ ਹੈ।