ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ: ਸਿੱਖ ਕੌਮ ਦੀ ਪੈਰਵਾਈ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਕਿ ਸੰਨ 1920 ਵਿਚ ਹੋਂਦ ਵਿਚ ਆਈ ਸੀ। ਸੰਨ 1925 ਵਿਚ ਗੁਰਦੁਆਰਾ ਐਕਟ ਬਣਨ ਤੋਂ ਬਾਅਦ 2 ਅਕਤੂਬਰ 1926 ਨੂੰ ਬਾਬਾ ਖੜਕ ਸਿੰਘ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਫੈਸਲੇ ਨੂੰ ਦਰੁਸਤ ਦੱਸਦਿਆ ਇਕ ਰਿਕਾਰਡ ਕਾਇਮ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਚ ਕੰਮ ਕਰਦੇ ਕਰਮਚਾਰੀਆਂ ਨੂੰ ਤੁਰੰਤ ਮੁਅਤਲ ਕਰਨ ਦਾ ਫੈਸਲਾ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦਾ ਮਾਮਲੇ ਸਬੰਧੀ ਜਦੋਂ ਸਮੁੱਚੇ ਸਿੱਖ ਪੰਥ ਨੂੰ ਪਤਾ ਲੱਗਾ ਤਾਂ ਸਮੁੱਚੀ ਸਿੱਖ ਕੌਮ ਨੂੰ ਵੱਡੀ ਨਮੋਸ਼ੀ ਦੇ ਸਾਹਮਣਾ ਕਰਨਾ ਪਿਆ ਅਤੇ, ਜਿਸ ਕਾਰਨ ਡੂੰਘੀ ਮਾਨਸਿਕ ਪੀੜਾ ਵਿੱਚੋਂ ਲੰਘਣਾ ਪਿਆ। ਅਕਾਲ ਤਖ਼ਤ, ਗੁਰੂ ਦਾ ਉਹ ਦਰ ਹੈ, ਜਿਥੇ ਹਰ ਕੋਈ ਸਹਿਮਿਆ-ਡਰਿਆ ਨਹੀਂ, ਸਗੋਂ ਇਸ ਵਿਸ਼ਵਾਸ ਨਾਲ ਆਉਂਦਾ ਹੈ ਕਿ ਉਸ ਕੋਲੋਂ ਜੇ ਕੋਈ ਭੁਲ ਹੋ ਗਈ ਹੈ ਤਾਂ ਉਹ ਇਥੋਂ ਬਖ਼ਸ਼ੀ ਜਾਇਗੀ।।ਸਤਿਗੁਰੂ ਬਖ਼ਸ਼ਣਹਾਰ ਹੈ, ਗੁਰੂ ਘਰ ਤੋਂ ਦੋਸ਼ ਨਹੀਂ ਲਗਦੇ, ਸਜ਼ਾ ਨਹੀਂ ਮਿਲਦੀ।।ਸਗੋਂ ਸੱਚੇ ਦਿਲੋਂ ਭੁਲ ਸਵੀਕਾਰ ਕਰਦਿਆਂ ਹੀ ਬਖ਼ਸ਼ ਲਈ ਜਾਂਦੀ ਹੈ।। ਗੁਰੂ ਦੇ ਦਰ ਤੇ ਇਹੀ ਇਕੋ-ਇਕ ਸਿਧਾਂਤ ਕੰਮ ਕਰਦਾ ਹੈ: 'ਨਾਨਕ ਬਖਸੇ ਪੂਛ ਨ ਹੋਇ'। ਹੋਰ : 'ਪਿਛਲੇ ਅਉਗਣ ਬਖਸਿ ਲਏ, ਪ੍ਰਭੁ ਆਗੈ ਮਾਰਗਿ ਪਾਵੈ£। ਗੁਰੂ ਸਾਹਿਬ ਦੇ ਇਹ ਬਚਨ ਇਸ ਗਲ ਦੇ ਸਾਖੀ ਹਨ ਕਿ ਗੁਰੂ ਅਤੇ ਗੁਰੂ ਦਾ ਦਰ ਬਖਸ਼ਣਹਾਰ ਹੈ, ਜੇ ਕੋਈ ਗੁਰੂ ਦਾ ਨਾਂ ਲੇ ਕੇ ਕਿਸੇ ਨੂੰ ਦੋਸ਼ੀ ਠਹਿਰਾ ਕੇ ਉਸਨੂੰ ਸਜ਼ਾ ਦਿੰਦਾ ਹੈ, ਤਾਂ ਉਹ ਗੁਰੂ ਸਾਹਿਬ ਵਲੋਂ ਸਥਾਪਤ ਸਿਧਾਂਤ ਅਤੇ ਆਦਰਸ਼ ਦੀ ਉਲੰਘਣਾ ਕਰਨ ਦਾ ਦੋਸ਼ੀ ਹੈ ਅਤੇ ਜੋ ਇਸ ਡਰੋਂ ਗੁਰੂ ਦਰ ਤੇ ਜਾ ਕੇ ਭੁਲ ਸਵੀਕਾਰ ਕਰਨ ਤੋਂ ਸੰਕੋਚ ਕਰਦਾ ਹੈ, ਕਿ ਜੇ ਉਸਨੇ ਭੁਲ ਸਵੀਕਾਰ ਕਰ ਲਈ ਤਾਂ ਉਸਨੂੰ ਲੋਕਾਂ ਸਾਹਮਣੇ ਸ਼ਰਮਿੰਦਿਆਂ ਹੋਣਾ ਪਵੇਗਾ, ਤਾਂ ਉਹ ਕਦੀ ਵੀ ਕੀਤੀ ਭੁਲ ਦੇ ਦੋਸ਼ ਤੋਂ ਮੁਕਤ ਨਹੀਂ ਹੋ ਸਕਦਾ।। ਉਸਦੀ ਆਪਣੀ ਅੰਤਰ-ਆਤਮਾ ਹੀ ਉਸਨੂੰ ਕੀਤੀ ਗਈ ਭੁਲ ਦੇ ਲਈ ਕਚੋਟਦੀ ਰਹੇਗੀ।।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦਾ ਮਾਮਲੇ ਸਬੰਧੀ ਸਿੱਖ ਪੰਥ ਦੇ ਇਸ ਦਰਦ ਨੂੰ ਮਹਿਸੂਸ ਕਰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਬੰਧੀ ਜਾਂਚ ਕਰਵਾਉਣ ਦੇ ਹੁਕਮ ਦਿੱਤੇ। ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਾ. ਈਸ਼ਰ ਸਿੰਘ ਐਡਵੋਕੇਟ ਦੀ ਅਗਵਾਈ ਵਿਚ ਬਣਾਏ ਗਏ ਜਾਂਚ ਕਮਿਸ਼ਨ ਦੀ ਜਾਂਚ ਮੁਕੰਮਲ ਹੋਣ ਉਪਰੰਤ ਰਿਪੋਰਟ 'ਤੇ ਗੰਭੀਰਤਾ ਨਾਲ ਵਿਚਾਰ ਮਗਰੋਂ ਰਿਪੋਰਟ ਵਿਚ ਦੋਸ਼ੀ ਪਾਏ ਗਏ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ, ਕਰਮਚਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਹੈ।।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ਕਮਿਸ਼ਨ ਰਿਪੋਰਟ ਦਾ ਭੇਜਿਆ ਸੀਲਬੰਦ ਲਿਫ਼ਾਫਾ ਅੰਤ੍ਰਿੰਗ ਕਮੇਟੀ ਦੇ ਸਾਹਮਣੇ ਖੋਲਿਆ ਗਿਆ। ਇਹ ਜਾਂਚ ਕਰ ਰਹੇ ਪੜਤਾਲੀਆ ਜਾਂਚ ਕਮਿਸ਼ਨ ਦੇ ਮੁਖੀ ਡਾ. ਈਸ਼ਰ ਸਿੰਘ ਐਡਵੋਕੇਟ, ਕਮੇਟੀ ਮੈਂਬਰ ਬੀਬੀ ਹਰਪ੍ਰੀਤ ਕੌਰ ਐਡਵੋਕੇਟ ਅਤੇ ਬੀਬੀ ਹਰਲੀਨ ਕੌਰ ਸੀ.ਏ. ਨੇ ਪੂਰੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚ ਕੰਮ ਕਰਦੇ ਅਧਿਕਾਰੀ, ਕਰਮਚਾਰੀ ਅਤੇ ਉਚ ਅਹੁਦਿਆਂ ਤੇ ਬੈਠੇ ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਕੰਵਲਜੀਤ ਸਿੰਘ ਸੀ.ਜੀ.ਐਲ. ਸਹਾਇਕ ਸੁਪਰਵਾਈਜ਼ਰ, ਬਾਜ ਸਿੰਘ ਕਲਰਕ, ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ, ਸ. ਸਤਿੰਦਰ ਸਿੰਘ ਕੋਹਲੀ ਚਾਰਟਰਡ ਅਕਾਊਂਟੈਂਟ, ਸ. ਜੁਝਾਰ ਸਿੰਘ ਸਹਾਇਕ ਅਕਾਊਂਟੈਂਟ, ਅਮਰਜੀਤ ਸਿੰਘ ਸੇਵਾਦਾਰ, ਪਰਮਦੀਪ ਸਿੰਘ ਇੰਚਾਰਜ ਅਤੇ ਹੋਰ ਅਹੁਦਿਆਂ ਤੇ ਬੈਠੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਿੱਜੀ ਲਾਲਸਾ, ਬੇਈਮਾਨੀ ਅਤੇ ਮਿਲੀਭੁਗਤ ਕਰਕੇ ਦੋਸ਼ ਪਾਏ ਗਏ।
ਜ਼ਿਕਰਯੋਗ ਹੈ ਕਿ ਡਾ. ਰੂਪ ਸਿੰਘ ਨੇ ਆਪਣੀ ਲਿਖਤੀ ਅਸਤੀਫਾ ਕਾਪੀ 'ਚ ਇਹ ਵੀ ਮੰਨਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੇ ਵੱਧਣ ਘੱਟਣ ਬਾਰੇ ਚਰਚਾ ਚੱਲ ਰਹੀ ਹੈ ਪਰ ਇਸ ਗੰਭੀਰ ਮਸਲੇ ਤੇ ਨਿੱਜੀ ਤੌਰ ਤੇ ਮੇਰਾ ਕੋਈ ਸਬੰਧ ਨਹੀਂ ਹੈ। ਦਫ਼ਤਰ ਹਿਸਾਬ ਕਿਤਾਬ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੀ ਹੀ ਹੁੰਦੀ ਹੈ। ਮੈਂ ਗੁਰੂ ਗ੍ਰੰਥ ਗੁਰੂ ਪੰਥ ਨੂੰ ਸਮਰਪਿਤ ਹੋ ਕੇ ਸ਼੍ਰੋਮਣੀ ਕਮੇਟੀ 'ਚ ਸੇਵਾ ਕਰ ਰਿਹਾ ਹਾਂ ਇਸ ਨਾਜ਼ੁਕ ਮਸਲੇ 'ਤੇ ਮੈਂ ਕਿਸੇ ਵੀ ਤਰ•ਾਂ 'ਚ ਸ਼ਮੂਲੀਅਤ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਦਾ ਮੁੱਖ ਸਕੱਤਰ ਹੋਣ ਦੇ ਨਾਤੇ ਇਖਲਾਕੀ ਰੂਪ ਵਿਚ ਮੈਂ ਆਪਣੀਆਂ ਸੇਵਾਵਾਂ ਤੋਂ ਅਸਤੀਫਾ ਦਿੰਦਾ ਹਾਂ। ਮੈਂ ਇਸ ਮਾਮਲੇ 'ਚ ਸਿੱਧੇ ਤੌਰ ਤੇ ਸ਼ਾਮਿਲ ਨਹੀਂ ਹਾਂ ਪਰ ਉਸ ਸਮੇਂ ਬਣਦੇ ਅਹੁਦੇ ਤੇ ਤੈਨਾਤ ਮੈਂ ਅਸਤੀਫਾ ਦੇ ਰਿਹਾ ਹਾਂ। ਅੱਜ ਤੋਂ ਕਰੀਬ ਇਕ ਮਹੀਨਾ ਪਹਿਲਾ ਡਾ. ਰੂਪ ਸਿੰਘ ਮੁੱਖ ਸਕੱਤਰ ਪਰਿਵਾਰਕ ਮਸਲੇ ਦੇ ਬਹਾਨਾ ਬਣਾ ਕੇ ਕੈਨੇਡਾ ਜਾ ਵਸੇ ਜਿਸ ਤੋਂ ਬਾਅਦ ਕਈ ਅਧਿਕਾਰੀਆਂ ਵੱਲੋਂ ਵੀ ਇਹ ਸਪੱਸ਼ਟ ਕੀਤਾ ਗਿਆ ਸੀ ਕਿ ਉਹ ਸਿਰਫ ਕੁਝ ਦਿਨਾਂ ਦੀ ਛੁੱਟੀ ਤੇ ਹੀ ਗਏ ਹਨ। ਉਸ ਸਮੇਂ ਮੇਰੀ ਗੱਲ ਮਹਿੰਦਰ ਸਿੰਘ ਆਹਲੀ ਨਾਲ ਹੋਈ ਜਿਥੇ ਉਨ•ਾਂ ਸਪੱਸ਼ਟ ਕੀਤਾ ਸੀ ਕਿ ਇਹ ਉਹ ਸਿਰਫ 20 ਦਿਨਾਂ ਬਾਅਦ ਮੁੜ ਆਪਣੀ ਸੇਵਾ ਸੰਭਾਲਣਗੇ। ਅੱਜ ਉਨ•ਾਂ ਦਾ ਅਸਤੀਫਾ ਪ੍ਰਵਾਨ ਕਰਨਾ ਬੇਹੱਦ ਵੱਡੇ ਰਾਜ ਪੈਦਾ ਕਰ ਗਿਆ ਹੈ।
ਇਸ ਤੋਂ ਇਲਾਵਾ ਸਵ. ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਦੇ ਬੇਹੱਦ ਨੇੜਲੇ ਸਾਥੀ ਜੋ ਕਿ ਆਪਣੀ ਪੂਰੀ ਪੈਂਠ ਸ਼੍ਰੋਮਣੀ ਕਮੇਟੀ 'ਚ ਮਨਵਾਉਂਦੇ ਸਨ ਉਹ ਸ਼ਖਸ਼ ਮਨਜੀਤ ਸਿਘ ਸਕੱਤਰ ਜੋ ਕਿ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਪੀ.ਏ ਵੀ ਸਨ ਫਿਰ ਧਰਮ ਪ੍ਰਚਾਰ ਕਮੇਟੀ ਦੇ ਉਚ ਅਹੁਦੇ 'ਤੇ ਸਕੱਤਰ ਵਜੋਂ ਸੇਵਾ ਨਿਭਾਉਣ ਲੱਗ ਪਏ ਸੀ। ਉਨ•ਾਂ ਨੂੰ ਵੀ ਇਸ ਸਬੰਧੀ ਦੋਸ਼ੀ ਪਾਏ ਜਾਣ ਤੇ ਤੁਰੰਤ ਸਸਪੈਂਡ ਕੀਤਾ। ਜ਼ਿਕਰਯੋਗ ਹੈ ਕਿ ਇਨ•ਾਂ ਸਬੰਧੀ ਅਗਲੀ ਕਾਰਵਾਈ ਕਰਨ ਨੂੰ ਵੀ ਨਾਲ ਸੰਕੇਤ ਦੇ ਦਿੱਤੇ ਗਏ ਹਨ।
ਸਿੱਖ ਇਤਿਹਾਸ ਅਨੁਸਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਬਾਬਾ ਬੁਢਾ ਜੀ ਅਤੇ ਭਾਈ ਗੁਰਦਾਸ ਜੀ ਵਰਗੀਆਂ ਮਹਾਨ ਸ਼ਖਸੀਅਤਾਂ ਦੇ ਸਹਿਯੋਗ ਨਾਲ, ਅਕਾਲ ਤਖਤ ਦੀ ਸਿਰਜਣਾ ਆਪਣੇ ਕਰ-ਕਮਲਾਂ ਨਾਲ, ਇਸ ਉਦੇਸ਼ ਦੇ ਨਾਲ ਕੀਤੀ ਸੀ, ਕਿ ਇਥੋਂ ਮਿਲਣ ਵਾਲਾ ਸੰਦੇਸ਼, ਦੇਸ-ਵਾਸੀਆਂ ਵਿਚ ਆਤਮ-ਵਿਸ਼ਵਾਸ ਤੇ ਆਤਮ-ਸਨਮਾਨ ਦੀ ਭਾਵਨਾ ਪੈਦਾ ਕਰ ਸਕੇਗਾ, ਜਿਸਦੇ ਸਹਾਰੇ ਉਹ ਆਤਮ-ਸਨਮਾਨ ਅਤੇ ਆਤਮ-ਰਖਿਆ ਲਈ ਜ਼ਾਲਮ ਹਕੂਮਤ ਦੇ ਜਬਰ-ਜ਼ੁਲਮ ਦਾ ਖਾਤਮਾ ਕਰ ਸਕਣ ਦੇ ਜਜ਼ਬੇ ਦੇ ਨਾਲ ਸਰਸ਼ਾਰ ਹੋ ਸਕਣਗੇ।
ਇਸੇ ਦੌਰਾਨ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੰਵਲਜੀਤ ਸਿੰਘ ਸੀ.ਜੀ.ਐੱਲ. ਸਹਾਇਕ ਸੁਪਰਵਾਈਜ਼ਰ ਜੋ ਪਹਿਲਾਂ ਸੇਵਾਮੁਕਤ ਹੋ ਚੁੱਕਾ ਹੈ ਉਸ ਤੇ ਫੌਜ਼ਦਾਰੀ ਦਾ ਮੁਕੱਮਦਾ ਵੀ ਦਰਜ ਕਰਵਾਉਣ ਲਈ ਕਹਿ ਦਿੱਤਾ ਤੇ ਦੇ ਫੰਡ ਰੀਲੀਜ਼ ਕਰਨ 'ਤੇ ਰੋਕ ਲਗਾਈ ਗਈ। ਕਿਸੇ ਸਮੇਂ ਬੇਹੱਦ ਨੇੜਲੇ ਸਾਥੀ ਸਮਝੇ ਜਾਂਦੇ ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਜਿਸਨੂੰ ਬੇਹੱਦ ਮਾਣ ਤੇ ਸਨਮਾਨ ਨਾਲ ਇਸ ਅਹੁਦੇ ਤੇ ਬਿਠਾਇਆ ਗਿਆ ਸੀ ਜਿਸਦੀ ਤਨਖਾਹ ਤਿੰਨ ਲੱਖ ਰੁਪਏ ਪ੍ਰਤੀ ਮਹੀਨਾ ਰੱਖੀ ਸੀ ਉਸ ਸਮੇਂ ਕਈ ਜਥੇਬੰਦੀਆਂ ਦੇ ਵਿਰੋਧ ਦੇ ਉਲਟ ਜਾ ਕੇ ਉਸ ਨੂੰ ਬੇਹਦ ਮਾਣ ਨਾਲ ਇਸ ਅਹੁਦੇ ਤੇ ਬਿਠਾਇਆ ਗਿਆ। ਅੱਜ ਉਸ ਨੂੰ ਇਹ ਕਿਹਾ ਕਿ ਉਹ ਜ਼ਿੰਮੇਵਾਰੀਆਂ ਨਿਭਾਉਣ 'ਚ ਅਸਮਰੱਥ ਰਿਹਾ ਤੇ ਹੇਠਲੇ ਕਰਮਚਾਰੀਆਂ ਵੱਲੋਂ ਰਿਕਾਰਡ ਵਿਚ ਤੋੜ-ਮਰੋੜ ਕਰਨ ਬਾਰੇ ਪਤਾ ਲੱਗਣ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨਾ ਮੁਲਾਜ਼ਮਾਂ ਨਾਲ ਮਿਲੀਭੁਗਤ ਦਾ ਸੰਕੇਤ ਦਿੰਦਾ ਹੈ।। ਸੰਸਥਾ ਦਾ ਮੁੱਖ ਪ੍ਰਸ਼ਾਸਕ ਹੋਣ ਕਰਕੇ ਇਹ ਜ਼ੁੰਮੇਵਾਰ ਹੈ ਅਤੇ ਇਸ ਖਿਲਾਫ਼ ਵੀ ਕਾਨੂੰਨੀ ਕਾਰਵਾਈ ਕਰਨ ਦੀ ਪੇਸ਼ਕਸ਼ ਕੀਤੀ।।
ਸ਼੍ਰੋਮਣੀ ਕਮੇਟੀ ਵੱਡੀਆ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਹੈ, ਇਸ ਦਾ ਮੁੱਖ ਉਦੇਸ਼ ਗੁਰਦੁਆਰਾ ਸਾਹਿਬਾਨ ਦੀ ਸੁਚੱਜੀ ਦੇਖਭਾਲ, ਸਿੱਖ ਰਹਿਤ ਮਰਯਾਦਾ ਨੂੰ ਲਾਗੂ ਕਰਨ ਅਤੇ ਸਮੁੱਚੀ ਮਾਨਵਤਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਸਰਬ ਸਾਂਝੀਵਾਲਤਾ ਦੇ ਉਪਦੇਸ਼ ਨੂੰ ਸੰਗਤਾਂ ਤੱਕ ਪੁੱਜਦਾ ਕਰਨਾ ਹੈ ਪਰ ਅਜਿਹਾ ਤਾਂ ਹੀ ਹੋ ਸਕਦਾ ਹੈ ਜੇਕਰ ਸ਼੍ਰੋਮਣੀ ਕਮੇਟੀ ਦਾ ਹਰ ਮੈਂਬਰ, ਅਧਿਕਾਰੀ ਅਤੇ ਕਰਮਚਾਰੀ ਆਪਣਾ ਪਹਿਲਾ ਫਰਜ਼ ਸੱਚੇ ਦਿਲੋਂ ਗੁਰੂ ਸਾਹਿਬ ਦੀ ਸੇਵਾ ਕਰਨਾ ਤੇ ਆਪਣੇ ਦਿਲੋਂ ਦਿਮਾਗ 'ਚੋਂ ਲਾਲਚ ਨੂੰ ਬਾਹਰ ਕੱਢ ਕੇ ਇਕ ਪੂਰਨ ਸਿੱਖ ਹੋ ਕੇ ਗੁਰੂ ਸਾਹਿਬ ਦੇ ਸਤਿਕਾਰ ਵਿਚ ਸੇਵਾ ਕਰੇ।