ਮਾਲੇਰਕੋਟਲਾ ਦੀ ਜਿਮਨੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ
* ਨਗਰ ਕੌਂਸਲ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਲਈ ਮਿਤੀ 20 ਅਤੇ 21 ਨਵੰਬਰ ਨੂੰ ਚੱਲੇਗੀ ਵਿਸ਼ੇਸ਼ ਮੁਹਿੰਮ
* ਵੋਟਰ ਸੂਚੀਆਂ ਦੇ ਡਰਾਫ਼ਟ ਦੀ ਛਪਾਈ 14 ਨੂੰ, 18 ਤੋਂ 25 ਨਵੰਬਰ ਤੱਕ ਦਾਅਵੇ ਤੇ ਇਤਰਾਜ ਦਿੱਤੇ ਜਾ ਸਕਣਗੇ ਅਤੇ ਉਨ੍ਹਾਂ ਦਾ ਨਿਪਟਾਰਾ 03 ਦਸੰਬਰ ਨੂੰ ਅਤੇ 07 ਦਸੰਬਰ ਨੂੰ ਅੰਤਿਮ ਵੋਟਰ ਸੂਚੀ ਦੀ ਹੋਵੇਗੀ ਪ੍ਰਕਾਸ਼ਨਾਂ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 17 ਨਵੰਬਰ 2024 : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਕਰਵਾਉਣ ਲਈ 1 ਨਵੰਬਰ 2024 ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਆਧਾਰ ਮਿਤੀ 1 ਨਵੰਬਰ 2024 ਦੇ ਮੱਦੇਨਜ਼ਰ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦੇ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦੇ ਡਰਾਫ਼ਟ ਦੀ ਛਪਾਈ 14 ਨਵੰਬਰ ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ 18 ਤੋਂ 25 ਨਵੰਬਰ ਤੱਕ ਦਾਅਵੇ ਤੇ ਇਤਰਾਜ ਦਿੱਤੇ ਜਾ ਸਕਣਗੇ ਜਿਨ੍ਹਾਂ ਦਾ ਨਿਪਟਾਰਾ 3 ਦਸੰਬਰ ਤੱਕ ਕੀਤਾ ਜਾਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 7 ਦਸੰਬਰ ਨੂੰ ਹੋਵੇਗੀ।ਜ਼ਿਲ੍ਹੇ ਦੇ ਆਮ ਲੋਕਾਂ ਦੀ ਸਹੂਲਤ ਲਈ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਵਿਖੇ ਵੋਟਰ ਸੂਚੀਆਂ ਸੁਧਾਈ ਲਈ ਮਿਤੀ 20 ਅਤੇ 21 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਚਲਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਇਨ੍ਹਾਂ ਨਿਰਦੇਸ਼ਾਂ ਤਹਿਤ ਨਗਰ ਕੌਸਲ ਮਾਲੇਰਕੋਟਲਾ ਵਾਰਡ 18 ਦੀ ਜਿਮਨੀ ਚੋਣ ਸਬੰਧੀ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਮੁਹਿੰਮ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਉਨ੍ਹਾਂ ਦੱਸਿਆ ਕਿ ਡਰਾਫ਼ਟ ਪਬਲੀਕੇਸ਼ਨ, ਪ੍ਰਾਪਤ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਕੇ ਵੋਟਰ ਸੂਚੀਆਂ ਨਿਯਤ ਮਿਤੀ ’ਤੇ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸ ਦੀ ਰਿਪੋਰਟ ਰਾਜ ਚੋਣ ਕਮਿਸ਼ਨ ਨੂੰ ਭੇਜੀ ਜਾਵੇਗੀ।