ਅਸ਼ੋਕ ਵਰਮਾ
ਮਾਨਸਾ, 17 ਅਗਸਤ 2020: ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ, ਸਿਵਲ ਸਰਜਨ ਡਾ. ਜੀ.ਬੀ. ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਜਾਣੂ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਅਤੇ ਸਿਹਤઠਟੀਮਾਂ ਵੱਲੋਂ ਹਰ ਰੋਜ ਕੋਰੋਨਾ ਜਾਂਚ ਲਈ ਮੁਫਤ ਟੈਸਟ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਵੱਲੋਂ ਘਰ-ਘਰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ।
ਇਸ ਸਬੰਧੀ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਖਿਆਲਾ ਕਲਾਂ ਵਿਖੇ ਲੋਕਾਂ ਨੂੰઠਜਾਗਰੂਕ ਕਰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਾਂਚ ਬਹੁਤ ਹੀ ਜਰੂਰੀ ਹੈ ਅਤੇ ਇਹ ਬਿਲਕੁਲ ਤਕਲੀਫ ਰਹਿਤ ਜਾਂਚ ਹੈ। ਉਨਾਂ ਲੋਕਾਂ ਨੂੰ ਬਚਾਅ ਸਬੰਧੀ ਸਾਧਨਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਘਰ ਤੋਂ ਬਹੁਤ ਜ਼ਰੂਰੀ ਕੰਮ ਸਮੇਂ ਹੀ ਬਾਹਰ ਜਾਇਆ ਜਾਵੇ, ਜਾਣ ਸਮੇਂ ਆਪਣਾ ਮੂੰਹ ਮਾਸਕ ਜਾਂ ਰੁਮਾਲ ਨਾਲ ਢਕ ਕੇ ਰੱਖਿਆ ਜਾਵੇ, ਭੀੜ ਵਾਲੀ ਜਗ੍ਹਾ 'ਤੇ 6 ਫੁੱਟ ਦੀ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਨਾਲ ਧੋਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਇਨਾਂ ਜ਼ਰੂਰੀ ਸਾਵਧਾਨੀਆਂ ਵਰਤਣ ਦੇ ਨਾਲ-ਨਾਲ 10 ਸਾਲ ਤੋਂ ਛੋਟੀ ਉਮਰ ਦੇ ਬੱਚੇ, 65 ਸਾਲ ਤੋਂ ਵੱਡੀ ਉਮਰ ਦੇ ਬਜ਼ੁਰਗ, ਗਰਭਵਤੀ ਔਰਤਾਂ, ਗੰਭੀਰ ਬਿਮਾਰੀ ਤੋਂ ਪੀੜਤ ਵਿਅਕਤੀ ਘਰ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ।ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜ਼ਿਟਿਵ ਵਿਅਕਤੀ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀ ਨੂੰ ਪੰਜ ਦਿਨ ਤੱਕ ਘਰ ਵਿੱਚ ਇਕਾਂਤਵਾਸ ਹੋਣ ਤੋਂ ਬਾਅਦ ਲਾਜਮੀ ਕਰੋਨਾ ਟੈਸਟ ਕਰਾਉਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਖਾਂਸੀ, ਜੁਕਾਮ, ਬੁਖ਼ਾਰ, ਸਾਹ ਲੈਣ 'ਚ ਤਕਲ਼ੀਫ ਦੇ ਲੱਛਣ ਹੋਣ 'ਤੇ ਹਰ ਵਿਅਕਤੀ ਆਪਣੀ ਕਰੋਨਾ ਜਾਂਚઠਨੇੜਲੇ ਸਿਹਤ ਕੇਂਦਰ ਵਿਚ ਮੁਫਤ ਕਰਵਾ ਸਕਦੇ ਹਨ।ਉਨ੍ਹਾਂ ਨਾਲ ਹੀ ਦੱਸਿਆ ਕਿ ਕਰੋਨਾ ਬੀਮਾਰੀ ਸੰਬਧੀ ઠਅਫਵਾਹਾਂ ਤੋਂ ਬਚਣ ਅਤੇ ਹੋਰ ਪੁਖਤਾ ਜਾਣਕਾਰੀ ਲਈ ਕੋਵਾ ਐਪ ਡਾਊਨਲੋਡ ਕਰਕੇ ਜਾਂ 104 ਮੈਡੀਕਲ ਹੈਲਪਲਾਈਨ 'ਤੇ ਸੰਪਰਕ ਕੀਤਾ ਜਾ ਸਕਦਾ ਹੈ।