ਆਖ਼ਰੀ ਹੰਭਲੇ ਤੱਕ ਜਾਰੀ ਰੱਖੀ ਜਾਵੇਗੀ ਇਹ ਮੁਹਿੰਮ-ਜ਼ਿਲ•ਾ ਵਿਕਾਸ ਅਤੇ ਪੰਚਾਇਤ ਅਫ਼ਸਰ
ਮਗਨਰੇਗਾ ਮਜ਼ਦੂਰਾਂ ਨੂੰ ਵੀ ਕੀਤਾ ਜਾ ਰਿਹੈ ਕੋਵਿਡ ਦੇ ਖਤਰੇ ਪ੍ਰਤੀ ਖਬਰਦਾਰ
ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰਨ ਦੀ ਕੀਤੀ ਅਪੀਲ
ਲੁਧਿਆਣਾ, 09 ਜੁਲਾਈ 2020: ਪੰਜਾਬ ਸਰਕਾਰ ਵੱਲੋਂ ਕੋਵਿਡ 19 ਬਿਮਾਰੀ ਪ੍ਰਤੀ ਜਨ ਜਾਗਰੂਕਤਾ ਲਈ ਆਰੰਭੇ ਮਿਸ਼ਨ ਫ਼ਤਿਹ ਤਹਿਤ ਭਾਵੇਂਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਦੋ ਦਿਨ ਦੀ ਡਿਊਟੀ ਘਰ-ਘਰ ਜਾਣ ਦੀ ਲਗਾਈ ਗਈ ਸੀ ਪਰ ਸਰਕਾਰੀ ਹਦਾਇਤਾਂ ਦੀ ਪਾਲਣਾ ਅਤੇ ਨੈਤਿਕ ਜਿੰਮੇਵਾਰੀ ਮੰਨਦਿਆਂ ਜ਼ਿਲ•ਾ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਵਿਚ ਸਰਪੰਚਾਂ, ਪੰਚਾਂ ਦੇ ਸਹਿਯੋਗ ਨਾਲ ਜਮੀਨੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਰੋਜ਼ਾਨਾ ਘਰ-ਘਰ ਜਾ ਕੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਦੀ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਭਰਪੂਰ ਸ਼ਲਾਘਾ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ•ਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਪਿਊਸ਼ ਚੰਦਰ ਨੇ ਦੱਸਿਆ ਕਿ ਸਰਪੰਚਾਂ, ਪੰਚਾਂ ਅਤੇ ਜੀ ਓ ਜੀਜ਼ ਵੱਲੋਂ ਆਪੋ-ਆਪਣੇ ਪਿੰਡਾਂ 'ਚ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਕੋਵਿਡ-19 ਬਿਮਾਰੀ ਨੂੰ ਆਪਣੇ ਤੋਂ ਦੂਰ ਰੱਖਣਾ ਅਸਾਨ ਹੈ ਜੇਕਰ ਅਸੀਂ ਕੁਝ ਸਾਵਧਾਨੀਆਂ ਰੱਖੀਏ।ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਜੇਕਰ ਅਸੀਂ ਬਾਹਰ ਜਾਣ ਸਮੇਂ ਮਾਸਕ ਲਾਈਏ, ਸਮਾਜਿਕ ਦੂਰੀ ਰੱਖੀਏ ਅਤੇ ਵਾਰ ਵਾਰ ਹੱਥ ਧੌਂਦੇ ਰਹੀਏ ਤਾਂ ਇਸ ਬਿਮਾਰੀ ਤੇ ਸਾਡੀ ਫ਼ਤਹਿ ਨਿਸ਼ਚਿਤ ਹੈ।ਜਿਸ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਮਿਸ਼ਨ ਫਤਹਿ ਵੀ ਸਫ਼ਲ ਹੋਵੇਗਾ।
ਉਨ•ਾਂ ਦੱਸਿਆ ਕਿ ਇਹ ਮੁਹਿੰਮ ਸਾਰੇ 941 ਪੰਚਾਇਤਾਂ ਵਿਚ ਲਗਾਤਾਰ ਜਾਰੀ ਹੈ, ਜਿਸ ਨੂੰ ਲੋਕਾਂ ਵੱਲੋਂ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ। ਸਰਪੰਚਾਂ, ਪੰਚਾਂ ਅਤੇ ਜੀ ਓ ਜੀਜ਼ ਵੱਲੋਂ ਲੋਕਾਂ ਨੂੰ ਘਰ ਘਰ ਜਾ ਕੇ ਜ਼ਰੂਰੀ ਸਾਵਧਾਨੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਵਿਸੇਸ਼ ਤੌਰ 'ਤੇ ਮਗਨਰੇਗਾ ਮਜਦੂਰਾਂ ਨੂੰ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਉਹ ਕੰਮ ਦੇ ਸਥਾਨ 'ਤੇ ਇਕ ਦੂਜੇ ਤੋਂ 6 ਗਜ ਦੀ ਦੂਰੀ ਬਣਾ ਕੇ ਰੱਖਣ ਅਤੇ ਹਮੇਸ਼ਾਂ ਮਾਸਕ ਜਾਂ ਕੱਪੜੇ ਨਾਲ ਆਪਣਾ ਨੱਕ ਅਤੇ ਮੁੰਹ ਢੱਕ ਕੇ ਰੱਖਣ, ਆਪਣੇ ਬਰਤਨ ਇਕ ਦੂਜੇ ਨਾਲ ਸਾਂਝੇ ਨਾ ਕਰਨ ਅਤੇ ਤੰਬਾਕੂ ਦੀ ਵਰਤੋਂ ਤੋਂ ਪ੍ਰਹੇਜ਼ ਕਰਨ।
ਓਹਨਾ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜ਼ਿਲ•ੇ ਦੀਆਂ ਪੰਚਾਇਤਾਂ ਨੇ ਇਸ ਬਿਮਾਰੀ ਦੇ ਪਿੰਡਾਂ ਵਿਚ ਦਾਖਲੇ ਨੂੰ ਰੋਕਣ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਸੀ ਅਤੇ ਪਿੰਡਾਂ ਵਿਚ ਚੌਕਸੀ ਰੱਖੀ ਸੀ।ਉਨ•ਾਂ ਦੱਸਿਆ ਕਿ ਬੀ ਡੀ ਪੀ ਓਜ਼ ਵੱਲੋਂ ਇਸ ਮੁਹਿੰਮ ਨੂੰ ਨੇਪਰੇ ਚਾੜ•ਨ 'ਚ ਵਿਸ਼ੇਸ਼ ਭੂਮਿਕਾ ਨਿਭਾਈ ਜਾ ਰਹੀ ਹੈ।ਉਨ•ਾਂ ਨੇ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਜਦ ਵੀ ਪਿੰਡ ਵਿਚ ਕੋਈ ਬਾਹਰੀ ਵਿਅਕਤੀ ਆਵੇ ਤਾਂ ਇਸ ਦੀ ਸੂਚਨਾ ਬਲਾਕ ਦਫ਼ਤਰ ਤੇ ਸਿਹਤ ਵਿਭਾਗ ਨੂੰ ਦਿੱਤੀ ਜਾਵੇ।ਉਨ•ਾਂ ਭਰੋਸਾ ਦਿੱਤਾ ਕਿ ਦਿਹਾਤੀ ਖੇਤਰਾਂ ਵਿੱਚ ਇਹ ਮੁਹਿੰਮ ਆਖਰੀ ਹੰਭਲੇ ਤੱਕ ਜਾਰੀ ਰਹੇਗੀ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਾ ਐਪ 'ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਦੀ ਸੂਚੀ ਜ਼ਿਲ•ਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨ•ਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਂਸਲਾ ਅਫ਼ਜ਼ਾਈ ਕੀਤੀ ਜਾ ਸਕੇ।ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ 'ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।ਇਸ ਤੋਂ ਬਿਨ•ਾਂ ਲੋਕ 94653-39933 'ਤੇ ਮਿਸ ਕਾਲ ਕਰਕੇ ਵੀ ਮਿਸ਼ਨ ਫਤਿਹ ਨਾਲ ਜੁੜ ਸਕਦੇ ਹਨ।