ਮਿੱਠੀਆਂ ਤੇ ਡੂੰਘੀਆਂ ਯਾਦਾਂ ਛੱਡਦਿਆਂ 46ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲਾ ਸੰਪੰਨ
- ਮਿੱਠੀਆਂ ਤੇ ਡੂੰਘੀਆਂ ਯਾਦਾਂ ਛੱਡਦਿਆਂ, ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਆਯੋਜਿਤ 46ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲਾ ਸੰਪੰਨ
- ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕੀਤਾ ਮੇਲੇ ਦਾ ਉਦਘਾਟਨ; ਪੰਜਾਬੀ ਰਿਵਾਇਤੀ ਗਾਇਕੀ ਦਾ ਲੱਗਿਆ ਖ਼ੁੱਲ੍ਹਾ ਅਖਾੜਾ; ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋਕ ਨਾਚਾਂ ਦੀ ਪੇਸ਼ਕਾਰੀ; ਪੰਜਾਬ ਅਤੇ ਪੰਜਾਬੀਅਤ ਲਈ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ
ਲੁਧਿਆਣਾ, 21 ਅਕਤੂਬਰ 2024: ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਡਾ. ਏ.ਵੀ.ਐਮ ਐਜੂਕੇਸ਼ਨਲ ਸੋਸਾਇਟੀ ਅਤੇ ਜਗਦੇਵ ਸਿੰਘ ਜੱਸੋਵਾਲ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਯੁਗ ਕਵੀ ਪ੍ਰੋ. ਮੋਹਨ ਸਿੰਘ ਦੀ ਯਾਦ ਵਿੱਚ 46ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲਾ ਆਪਣੀਆਂ ਮਿੱਠੀਆਂ ਤੇ ਡੂੰਘੀਆਂ ਯਾਦਾਂ ਛੱਡਦਿਆਂ, ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਈਸਾ ਨਗਰੀ ਪੁੱਲੀ, ਨੇੜੇ ਸਿਵਿਲ ਹਸਪਤਾਲ ਲੁਧਿਆਣਾ ਵਿਖੇ ਸੰਪੰਨ ਹੋਇਆ। ਇਸ ਤੋਂ ਪਹਿਲਾਂ, ਮੇਲੇ ਉਦਘਾਟਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਕੀਤਾ ਗਿਆ। ਮੇਲੇ ਦੌਰਾਨ ਜਿੱਥੇ ਪੰਜਾਬ ਅਤੇ ਪੰਜਾਬੀਅਤ ਲਈ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਉਥੇ ਹੀ, ਨਵਜੋਤ ਸਿੰਘ ਜਰਗ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪੰਜਾਬੀ ਰਵਾਇਤੀ ਗਾਇਕੀ ਤੇ ਢਾਡੀ ਕਵੀਸ਼ਰੀ ਪੇਸ਼ ਕੀਤੀ ਗਈ ਅਤੇ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਗਈ। ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ।
ਇਸ ਮੌਕੇ ਫਾਊਂਡੇਸ਼ਨ ਦੇ ਸਰਪ੍ਰਸਤ ਪ੍ਰਗਟ ਸਿੰਘ ਗਰੇਵਾਲ, ਪ੍ਰਿਥੀਪਾਲ ਸਿੰਘ ਐਸ.ਪੀ, ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ, ਪ੍ਰਧਾਨ ਰਾਜੀਵ ਕੁਮਾਰ ਲਵਲੀ ਅਤੇ ਸਵਾਗਤੀ ਕਮੇਟੀ ਦੇ ਚੇਅਰਮੈਨ ਅਮਰਿੰਦਰ ਸਿੰਘ ਜੱਸੋਵਾਲ ਨੇ ਦੱਸਿਆ ਕਿ ਪੰਜਾਬੀ ਮਾਂ ਬੋਲੀ ਦੇ ਬਾਬਾ ਬੋਹੜ ਸਵ. ਸ. ਜਗਦੇਵ ਸਿੰਘ ਜੱਸੋਵਾਲ ਵੱਲੋਂ ਉਹਨਾਂ ਦੇ ਪਿਆਰੇ ਦੋਸਤ ਪ੍ਰੋ. ਮੋਹਨ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਪ੍ਰੋ. ਮੋਹਨ ਸਿੰਘ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲਿਆਂ ਦੀ ਸ਼ੁਰੂਆਤ ਕੀਤੀ ਗਈ ਸੀ। ਜਿਨ੍ਹਾਂ ਦੀ ਪ੍ਰੇਰਨਾ ਸਦਕਾ ਅੱਜ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ 46ਵਾਂ ਪ੍ਰੋਫੈਸਰ ਮੋਹਨ ਸਿੰਘ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸਦੀ ਸ਼ੁਰੂਆਤ ਬੀਤੇ ਦਿਨ ਪ੍ਰੋ. ਮੋਹਨ ਸਿੰਘ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਾਅਦ ਪੰਜਾਬੀ ਭਵਨ ਵਿਖੇ ਸੈਮੀਨਾਰ ਅਤੇ ਕਵੀ ਦਰਬਾਰ ਦੇ ਨਾਲ ਹੋਈ ਸੀ। ਜਦਕਿ ਅੱਜ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿੱਚ ਪੰਜਾਬੀ ਰਵਾਇਤੀ ਗਾਇਕੀ ਦਾ ਖੁੱਲਾ ਅਖਾੜਾ ਲਗਾਇਆ ਗਿਆ ਹੈ। ਇਸ ਦੌਰਾਨ ਸਕੂਲ ਦੇ ਬੱਚਿਆਂ ਨੇ ਵੀ ਭੰਗੜਾ, ਗਿੱਧਾ ਸਣੇ ਹੋਰ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।
ਉਹਨਾਂ ਦੱਸਿਆ ਕਿ ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਮੇਲੇ ਦਾ ਉਦਘਾਟਨ ਕੀਤਾ ਗਿਆ। ਸਨਮਾਨ ਸਮਾਰੋਹ ਤੋਂ ਪਹਿਲਾਂ ਨਵਜੋਤ ਸਿੰਘ ਜਰਗ ਅਤੇ ਸਾਥੀਆਂ ਵੱਲੋਂ ਪੰਜਾਬੀ ਰਵਾਇਤੀ ਗਾਇਕੀ ਪੇਸ਼ ਕੀਤੀ ਗਈ ਅਤੇ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋਕ ਨਾਚਾਂ ਦੀ ਪੇਸ਼ਕਾਰੀ ਦਿੱਤੀ ਗਈ। ਇਸੇ ਤੋਂ ਬਾਅਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ, ਫਾਉਂਡੇਸ਼ਨ ਦੇ ਸਰਪ੍ਰਸਤ ਡਾ. ਗੁਰਭਜਨ ਸਿੰਘ ਗਿੱਲ, ਐਮ.ਐਲ.ਏ ਅਸ਼ੋਕ ਪਰਾਸ਼ਰ ਪੱਪੀ, ਫਾਊਂਡੇਸ਼ਨ ਦੇ ਸਕੱਤਰ ਜਨਰਲ ਡਾ. ਨਿਰਮਲ ਜੋੜਾ, ਸਾਬਕਾ ਐਮ.ਪੀ ਅਤੇ ਪ੍ਰਸਿੱਧ ਲੋਕ ਗਾਇਕ ਮੁਹੰਮਦ ਸਦੀਕ ਵੱਲੋਂ ਪੰਜਾਬੀ ਸੂਫੀ ਗਾਇਕੀ ਵਿੱਚ ਵਿਸ਼ੇਸ਼ ਸਥਾਨ ਰੱਖਣ ਵਾਲੇ ਜਯੋਤੀ ਨੂਰਾਂ, ਦੋਗਾਣਾ ਗਾਇਕੀ ਲਈ ਦੀਪ ਢਿਲੋਂ ਅਤੇ ਜੈਸਮੀਨ, ਪਰਵਾਸੀ ਪੰਜਾਬੀ ਸ਼ਾਇਰ ਹਰਜਿੰਦਰ ਕੰਗ, ਖੇਡਾਂ ਦੇ ਖੇਤਰ ਵਿੱਚੋਂ ਓਲੰਪੀਅਨ ਹਰਵੰਤ ਕੌਰ, ਪ੍ਰਵਾਸੀ ਪੰਜਾਬੀ ਨਿਰਮਲ ਸਿੰਘ ਅਮਰੀਕਾ, ਰਾਜ ਝੱਜ ਕੇਨੇਡਾ, ਦੀਪ ਢਿਲੋਂ ਅਤੇ ਸੰਗੀਤ ਨਿਰਦੇਸ਼ਕ ਤੇਜਵੰਤ ਕਿੱਟੂ ਨੂੰ ਵੱਖ-ਵੱਖ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਗਿਆ।
ਸਨਮਾਨ ਸਮਾਰੋਹ ਉਪਰੰਤ, ਜਯੋਤੀ ਨੂਰਾਂ, ਦੀਪ ਢਿਲੋਂ ਅਤੇ ਜੈਸਮੀਨ, ਲੋਕ ਗਾਇਕ ਰਵਿੰਦਰ ਗਰੇਵਾਲ, ਆਤਮਾ ਬੁਢੇਵਾਲੀਆ, ਜਸਵੰਤ ਸੰਦੀਲਾ, ਸ਼ਾਲਿਨੀ ਜਮਵਾਲ, ਹੈਪੀ ਡੇਹਲੋਂ ਅਤੇ ਲਵ ਮਨਜੋਤ ਵੱਲੋਂ ਸਭਿਅਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਜਦਕਿ ਪ੍ਰੋਗਰਾਮ ਦਾ ਸੰਚਾਲਨ ਬੀਬਾ ਮੀਨਾ ਮਹਿਰੋਕ ਅਤੇ ਕਰਮਜੀਤ ਗਰੇਵਾਲ ਵੱਲੋਂ ਕੀਤਾ ਗਿਆ।
ਉਹਨਾਂ ਦੱਸਿਆ ਹੈ ਕਿ ਇਸ ਮੇਲੇ ਦੇ ਆਯੋਜਨ ਦਾ ਉਦੇਸ਼ ਸਾਡੀ ਆਉਣ ਵਾਲੀ ਪੀੜੀਆਂ ਨੂੰ ਅਮੀਰ ਪੰਜਾਬੀ ਵਿਰਸੇ ਨਾਲ ਜੋੜੀ ਰੱਖਣਾ ਹੈ। ਇਸ ਮੌਕੇ ਲੋਕ ਗਾਇਕਾਂ ਅਤੇ ਸਕੂਲ ਦੇ ਬੱਚਿਆਂ ਵੱਲੋਂ ਦਿੱਤੀਆਂ ਗਈਆਂ ਪੇਸ਼ਕਸ਼ਾਂ ਬਹੁਤ ਹੀ ਸ਼ਲਾਾਯੋਗ ਹਨ। ਸਾਡੀ ਕੋਸ਼ਿਸ਼ ਰਹੇਗੀ ਕਿ ਇਸ ਮੇਲੇ ਨੂੰ ਭਵਿੱਖ ਵਿੱਚ ਹੋਰ ਵੀ ਸ਼ਿਖਰਾਂ ਤੇ ਪਹੁੰਚਾਇਆ ਜਾਵੇ।
ਉਹਨਾਂ ਨੇ ਮੇਲੇ ਨੂੰ ਕਾਮਯਾਬ ਬਣਾਉਣ ਲਈ ਵਡਮੁੱਲਾ ਯੋਗਦਾਨ ਪਾਉਣ ਵਾਲੇ ਨਗਰ ਨਿਗਮ ਦੇ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਮਨਿੰਦਰ ਸਿੰਘ ਥਿੰਦ, ਰਜਿੰਦਰ ਸਿੰਘ ਫਾਈਨਟੋਨ, ਹਰਨੇਕ ਸਿੰਘ ਗਰੇਵਾਲ ਰਾਏਕੋਟ, ਮਨੀ ਗਰੇਵਾਲ, ਸੰਦੀਪ ਸਿੰਘ ਰੁਪਾਲੋ, ਅਮਰਜੀਤ ਸਿੰਘ ਸ਼ੇਰਪੁਰੀ, ਪ੍ਰਤੀਕ ਇੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਗਰੇਵਾਲ, ਕਰਮਜੀਤ ਸਿੰਘ ਗਰੇਵਾਲ, ਹਰਬਰਿੰਦਰ ਪਾਲ ਸਿੰਘ ਜਸੋਵਾਲ, ਦਿਲਬਾਗ ਸਿੰਘ ਖਤਰਾਏ ਕਲਾਂ, ਆਤਮਾ ਬੁੱਢੇਵਾਲੀਆ, ਗੌਰਵ ਮਹਿੰਦਰੂ, ਤਨਿਸ਼ਕ ਕਨੌਜੀਆ, ਬਲਵਿੰਦਰ ਸਿੰਘ ਗੋਲਡੀ ਸਣੇ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਗਾਬਾ ਅਤੇ ਸਮੂਹ ਸਟਾਫ ਮੈਂਬਰਾਂ ਦਾ ਵੀ ਧੰਨਵਾਦ ਪ੍ਰਗਟਾਇਆ ਗਿਆ।