ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ 2021-ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਲੋਹੜੀ ਵਾਲੇ ਦਿਨ ਵੱਖ-ਵੱਖ ਪਿੰਡਾਂ ਵਿੱਚ ਖੇਤੀ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆ ਤੇ ਕੇਂਦਰ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ।
ਉਪਰੋਕਤ ਜਾਣਕਾਰੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ, ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ, ਬਲਾਕ ਮਲੋਟ ਦੀ ਪ੍ਰਧਾਨ ਕਿਰਨਜੀਤ ਕੌਰ ਭੰਗਚੜੀ, ਗਗਨ ਮੱਲਣ, ਵੀਰਪਾਲ ਕੌਰ ਬੀਦੋਵਾਲੀ ਨੇ ਦਿੱਤੀ। ਵੱਖ-ਵੱਖ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਮੰਗ ਮੰਨੇ ਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੇ। ਕਾਨੂੰਨਾਂ ਕਾਪੀਆਂ ਸਾੜਣ ਸਮੇਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਲੋਕ ਵੀ ਮੌਜੂਦ ਸਨ। ਆਗੂਆਂ ਨੇ ਇਹ ਵੀ ਕਿਹਾ ਕਿ ਉਹ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਦਿੱਲੀ ਜਾ ਕੇ ਸ਼ਾਮਲ ਹੋਣਗੀਆਂ।